Punjab Floods 2023: ਹੜ੍ਹਾਂ ਦੇ ਹਰ ਪੀੜਤ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਪੰਜਾਬ ਕਾਂਗਰਸ ਦਾ ਧਰਨਾ
Punjab Congress Protest today: ਪੰਜਾਬ ਕਾਂਗਰਸ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹੜ੍ਹ ਪੀੜਤਾਂ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।
Mansa Floods 2023 news, Punjab Congress Protest today: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਪਾਰਟੀ ਲੀਡਰਸ਼ਿਪ, ਵਰਕਰ ਅਤੇ ਸਮਰਥਕ ਅੱਜ ਯਾਨੀ 7 ਅਗਸਤ 2023 ਨੂੰ ਡੀਸੀ ਦਫ਼ਤਰ ਮਾਨਸਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਹੜ੍ਹ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਦੇ ਲਈ ਕਾਂਗਰਸ ਪਾਰਟੀ ਵੱਲੋਂ ਮਾਨਸਾ ਵਿਖੇ ਡੀਸੀ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਜਾਰੀ ਹੈ ਅਤੇ ਪੰਜਾਬ ਕਾਂਗਰਸ ਦੀ ਸਮੂਹ ਲੀਡਰਸ਼ਿਪ ਇੱਥੇ ਮੌਜੂਦ ਹੈ। ਇਸ ਦੌਰਾਨ ਉਨ੍ਹਾਂ ਟਵੀਟ ਕੀਤਾ ਅਤੇ ਕਿਹਾ "ਅੱਜ ਮਾਨਸਾ ਵਿਖੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਡੀ.ਸੀ. ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਹੜ੍ਹਾਂ ਦੇ ਕਹਿਰ ਨੂੰ ਘਟਾਉਣ ਲਈ ਸਰਕਾਰ ਵੱਲੋਂ ਤੁਰੰਤ ਪੀੜਤਾਂ ਦੀ ਮੱਦਦ ਲਈ ਮੁਆਵਜ਼ਾ ਜ਼ਾਰੀ ਕੀਤਾ ਜਾਣਾ ਚਾਹੀਦਾ ਹੈ। ਅਸੀਂ ਸਰਕਾਰ ਨੂੰ ਉਹਨਾਂ ਦੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦੇਵਾਂਗੇ ਤੇ ਹਰ ਪੀੜਤ ਨੂੰ ਉਹਨਾਂ ਦਾ ਬਣਦਾ ਮੁਆਵਜ਼ਾ ਜ਼ਰੂਰ ਦਿਵਾਵਾਂਗੇ।"
ਇਸ ਤੋਂ ਪਹਿਲਾਂ ਮਾਨਸਾ ਵਿਖੇ ਧਰਨੇ ਵਾਲੀ ਥਾਂ ਵੱਲ ਵਧਦੇ ਹੋਏ, ਰਾਜਾ ਵੜਿੰਗ ਨੇ ਕਿਹਾ ਸੀ "ਅਸੀਂ ਸਰਕਾਰਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦੇਵਾਂਗੇ। ਹੜ੍ਹਾਂ ਦੇ ਹਰ ਪੀੜਤ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।"
ਬੀਤੇ ਦਿਨੀਂ ਰਾਜਾ ਵੜਿੰਗ ਵੱਲੋਂ ਇੱਕ ਹੋਰ ਟਵੀਟ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ "ਪੰਜਾਬ ਦੇ ਹੜ੍ਹ ਪੀੜਤਾਂ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਲਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਭਲਕੇ ਸਵੇਰੇ 9:30 ਵਜੇ ਤੋਂ ਡੀਸੀ ਦਫ਼ਤਰ ਮਾਨਸਾ ਦੇ ਬਾਹਰ ਵਿਸ਼ਾਲ ਧਰਨਾ ਦੇਵੇਗੀ। ਆਓ ਇੱਕਜੁੱਟ ਹੋਈਏ ਅਤੇ ਪੀੜਤਾਂ ਲਈ ਤੁਰੰਤ ਮੁਆਵਜ਼ਾ ਜਾਰੀ ਕਰਨ ਲਈ ਸਰਕਾਰ 'ਤੇ ਦਬਾਅ ਪਾਉਣ ਲਈ ਆਪਣੀ ਆਵਾਜ਼ ਬੁਲੰਦ ਕਰੀਏ।"
ਇਹ ਵੀ ਪੜ੍ਹੋ: Sri Anandpur Sahib news: ਚੰਦ ਘੰਟਿਆਂ ਦੀ ਬਾਰਿਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਹੋਇਆ ਜਲਥਲ
ਇਹ ਵੀ ਪੜ੍ਹੋ: Pakistan Train Accident: ਪਾਕਿਸਤਾਨ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 30 ਤੱਕ ਪਹੁੰਚੀ, 100 ਤੋਂ ਵੱਧ ਜ਼ਖਮੀ
(For more latest news apart from Mansa Floods 2023 news and Punjab Congress Protest today outside DC office in Mansa, stay tuned to Zee PHH)