Mansa News: ਜਾਰਜੀਆ 'ਚ ਜ਼ਹਿਰੀਲੀ ਗੈਸ ਨਾਲ ਪੰਜਾਬ ਦੇ 12 ਲੋਕਾਂ ਦੀ ਮੌਤ ਹੋਣ ਦੀ ਘਟਨਾ 'ਚ ਮਾਨਸਾ ਜ਼ਿਲ੍ਹੇ ਦੇ ਖੋਖਰ ਖੁਰਦ ਦੇ ਹਰਵਿੰਦਰ ਸਿੰਘ ਦੇ ਪਰਿਵਾਰ 'ਚ ਵੀ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਰਵਿੰਦਰ ਸਿੰਘ ਆਪਣੇ ਪਰਿਵਾਰ ਵਿਚ ਇਕਲੌਤਾ ਪੁੱਤਰ ਸੀ, ਜਿਸ ਤੋਂ ਬਾਅਦ ਹੁਣ ਪਰਿਵਾਰ ਡੂੰਘੇ ਸਦਮੇ ਵਿਚ ਹੈ ਅਤੇ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ।


COMMERCIAL BREAK
SCROLL TO CONTINUE READING

ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਖੁਰਦ ਦਾ ਹਰਵਿੰਦਰ ਸਿੰਘ 27 ਸਾਲਾ 3 ਮਹੀਨੇ ਪਹਿਲਾਂ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ, ਆਪਣੀ ਛੋਟੀ ਭੈਣ ਦਾ ਵਿਆਹ ਕਰਵਾਉਣ ਅਤੇ ਪਿਤਾ ਦਾ ਕਰਜ਼ਾ ਚੁਕਾਉਣ ਲਈ ਰੁਜ਼ਗਾਰ ਲਈ ਜੌਰਜੀਆ ਗਿਆ ਸੀ। ਪਰ ਹੁਣ ਜਾਰਜੀਆ ਤੋਂ ਪਰਿਵਾਰ ਨੂੰ ਖ਼ਬਰ ਮਿਲੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਗੈਸ ਜ਼ਹਿਰੀਲੀ ਹੋਣ ਕਾਰਨ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਹੈ ਅਤੇ ਪਿੰਡ ਵਾਸੀ ਵੀ ਡੂੰਘੇ ਸਦਮੇ ਵਿੱਚ ਹਨ। 


ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਭਗਵਾਨ ਸਿੰਘ ਨੇ ਦੱਸਿਆ ਕਿ ਉਹ 9 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਜ਼ਮੀਨ ਬੰਜਰ ਹੈ, ਜਿਸ ਦੀ ਉਪਜਾਊ ਸ਼ਕਤੀ ਘੱਟ ਹੈ ਅਤੇ ਫਸਲ ਵੀ ਚੰਗੀ ਨਹੀਂ ਹੈ। ਇਸ ਕਾਰਨ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਨੌਕਰੀ ਲਈ ਜੌਰਜੀਆ ਭੇਜਿਆ ਤਾਂ ਜੋ ਉਹ ਆਪਣੀ ਧੀ ਦਾ ਵਿਆਹ ਕਰਵਾ ਕੇ ਉਸ ਦਾ ਕਰਜ਼ਾ ਚੁਕਾ ਸਕੇ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਜਾਰਜੀਆ ਤੋਂ ਇੱਕ ਡਾਕਟਰ ਦਾ ਫੋਨ ਆਇਆ ਕਿ ਉਸ ਦੇ ਪੁੱਤਰ ਦੀ ਜਾਰਜੀਆ ਵਿੱਚ ਜ਼ਹਿਰੀਲੀ ਗੈਸ ਕਾਰਨ ਮੌਤ ਹੋ ਗਈ ਹੈ। 


ਭਗਵਾਨ ਸਿੰਘ ਨੇ ਕਿਹਾ ਕਿ ਉਸ ਕੋਲ ਇੰਨੇ ਪੈਸੇ ਨਹੀਂ ਹਨ ਕਿ ਉਹ ਆਪਣੇ ਪੁੱਤਰ ਦੀ ਲਾਸ਼ ਭਾਰਤ ਲਿਆ ਸਕੇ। ਇਸ ਦੇ ਲਈ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦ ਭਾਰਤ ਲਿਆਂਦਾ ਜਾਵੇ।