Mansa News: ਦੇਸ਼ ਨੂੰ ਬਚਾਉਣ ਲਈ ਬੀਜੇਪੀ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ- ਜੀਤ ਮਹਿੰਦਰ ਸਿੰਘ ਸਿੱਧੂ
Mansa News: ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ, ਉਸ ਦੇ ਮਾਤਾ ਪਿਤਾ ਨੂੰ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ। ਉਸ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਦੇ ਲਈ ਵੀ ਇੰਡੀਆ ਗਠਜੋੜ ਦੀ ਸਰਕਾਰ ਦਾ ਆਉਣਾ ਜ਼ਰੂਰੀ ਹੈ।
Mansa News: ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਆਪਣਾ ਚੋਣ ਪ੍ਰਚਾਰ ਜਾਰੀ ਹੈ। ਅੱਜ ਉਹਨਾਂ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਉਹਨਾਂ ਦੇ ਪੁਰਾਣੇ ਘਰ ਦੇ ਬਾਹਰ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਹਨਾਂ ਦੇ ਨਾਲ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਰਦੂਲਗੜ੍ਹ ਤੋਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਵੀ ਮੌਜੂਦ ਰਹੇ।
ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ ਹੈ ਕੇਂਦਰ ਵਿੱਚੋਂ ਮੋਦੀ ਸਰਕਾਰ ਨੂੰ ਚੱਲਦਾ ਕਰਨ ਦੀ ਕਿਉਂਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਨਾਲ ਵਿਤਕਰਾ ਕੀਤਾ ਗਿਆ ਹੈ। ਪਹਿਲਾਂ ਕਿਸਾਨਾਂ ਅਤੇ ਖੇਤੀ ਕਾਨੂੰਨ ਥੋਪੇ ਗਏ ਅਤੇ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ 700 ਤੋਂ ਜਿਆਦਾ ਕਿਸਾਨਾਂ ਨੇ ਸ਼ਹਾਦਤ ਦਿੱਤੀ। ਜਿਸ ਤੋਂ ਬਾਅਦ ਮੋਦੀ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਪਏ। ਦੇਸ਼ ਬਹੁਤ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਦੇਸ਼ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ।
ਉਹਨਾਂ ਨੇ ਪੰਜਾਬ ਦੇ ਭਗਵੰਤ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਮੌਜ਼ੂਦਾਂ ਸਰਕਾਰ ਨੇ ਵੀ ਕੋਈ ਵਿਕਾਸ ਦੇ ਚੰਗੇ ਕੰਮ ਨਹੀਂ ਕੀਤੇ। ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਸਰਕਾਰ ਬਣਾਈ ਸੀ ਪਰ ਅੱਜ ਲੋਕ ਇਨ੍ਹਾਂ ਤੋਂ ਅੱਕੇ ਫਿਰਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ 'ਤੇ ਬੋਲਦੇ ਹੋਏ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਵੋਟ ਦੇਵਾਂਗੇ ਤਾਂ ਉਹ ਵੋਟ ਸਿੱਧਾ ਮੋਦੀ ਸਰਕਾਰ ਨੂੰ ਵੋਟ ਜਾਵੇਗਾ। ਇਸ ਲਈ ਪੰਜਾਬ ਦੇ ਵਿੱਚ ਅਕਾਲੀ ਦਲ ਨੂੰ ਵੀ ਵੋਟ ਨਾ ਦਿੱਤਾ ਜਾਵੇ।
ਇਸ ਦੌਰਾਨ ਉਹਨਾਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਬੋਲਦੇ ਹੋਏ ਕਿਹਾ ਕਿ ਜਿਸ ਨੌਜਵਾਨ ਨੇ ਛੋਟੀ ਉਮਰ ਵਿੱਚ ਆਪਣੇ ਗੀਤਾਂ ਰਾਹੀ ਆਪਣੇ ਪਿੰਡ ਦਾ ਨਾਮ ਦੁਨੀਆ ਭਰ ਵਿੱਚ ਰੋਸ਼ਨ ਕੀਤਾ। ਉਸ ਦਾ ਕਤਲ ਕਰ ਦਿੱਤਾ ਗਿਆ, ਸਿੱਧੂ ਦਾ ਮਾਤਾ ਪਿਤਾ ਨੂੰ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ। ਉਸ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਦੇ ਲਈ ਵੀ ਇੰਡੀਆ ਗਠਜੋੜ ਦੀ ਸਰਕਾਰ ਦਾ ਆਉਣਾ ਜ਼ਰੂਰੀ ਹੈ।