Punjab News: ਮਾਨਸਾ ਮੰਡੀ ਦਾ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ
Advertisement
Article Detail0/zeephh/zeephh1950491

Punjab News: ਮਾਨਸਾ ਮੰਡੀ ਦਾ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ

Punjab News: ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੀ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ।

Punjab News: ਮਾਨਸਾ ਮੰਡੀ ਦਾ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ

Punjab News: ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੀ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਡੀਆਂ ਵਿੱਚ ਮੁਸ਼ਕਲਾਂ ਵੀ ਸੁਣੀਆਂ ਅਤੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਦੀਵਾਲੀ ਨਹੀਂ ਦੇਖਣੀ ਪਵੇਗੀ ਤੇ ਹਰ ਕਿਸਾਨ ਦੀ ਫਸਲ ਮੰਡੀ ਵਿੱਚ ਵਿਕਣ ਦੇ ਨਾਲ ਹੀ ਉਨ੍ਹਾਂ ਨੂੰ ਅਦਾਇਗੀ ਵੀ ਕੀਤੀ ਜਾ ਰਹੀ।

ਮਾਨਸਾ ਅਨਾਜ ਮੰਡੀ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਹੀ ਜ਼ਿਲ੍ਹਿਆਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ। ਅੱਜ 23ਵੇਂ ਜ਼ਿਲ੍ਹੇ ਮਾਨਸਾ ਦੀ ਮੰਡੀ ਦਾ ਦੌਰਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ 8 ਲੱਖ ਦੇ ਕਰੀਬ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣਾ ਹੁੰਦਾ ਹੈ ਅਤੇ ਇਸ ਲਈ 1854 ਖ਼ਰੀਦ ਕੇਂਦਰ ਪੰਜਾਬ ਦੇ ਵਿੱਚ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸੀਜ਼ਨ ਦੂਸਰੇ ਪੜਾਅ ਵਿੱਚ ਪਹੁੰਚ ਚੁੱਕਿਆ ਹੈ ਤੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ ਮਿਲ ਰਿਹਾ ਹਾਂ ਅਤੇ ਕਿਤੇ ਵੀ ਅਜਿਹੀ ਗੱਲ ਸਾਹਮਣੇ ਨਹੀਂ ਆਈ ਕਿ ਕੋਈ ਕਿਸਾਨ ਕਹਿ ਰਿਹਾ ਹੋਵੇ ਕਿ ਉਹ ਮੰਡੀਆਂ ਵਿੱਚ ਪਰੇਸ਼ਾਨ ਹੋ ਰਹੇ ਹੋਣ।

ਉਨ੍ਹਾਂ ਨੇ ਕਿਹਾ ਕਿ 24 ਘੰਟਿਆਂ ਦੇ ਦੌਰਾਨ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਇੱਕ ਲੱਖ 37 ਹਜਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 134 ਲੱਖ ਮ੍ਰੀਟਿਕ ਟਨ ਖਰੀਦ ਚੁੱਕੇ ਹਾਂ ਪੰਜਾਬ ਦੀਆਂ ਮੰਡੀਆਂ ਵਿੱਚੋਂ 21 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸੀਜ਼ਨ ਪੰਜਾਬ ਲਈ ਵਧੀਆ ਸੀਜ਼ਨ ਹੋਵੇਗਾ ਕਿਉਂਕਿ ਇਸ ਸੀਜ਼ਨ ਦੌਰਾਨ ਕਿਤੇ ਵੀ ਕੋਈ ਕਿਸਾਨ ਮਜ਼ਦੂਰ ਵਪਾਰੀ ਨੂੰ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਹੀ ਮੰਡੀਆਂ ਦਾ ਉਨ੍ਹਾਂ ਵੱਲੋਂ ਦੌਰਾ ਕੀਤਾ ਗਿਆ ਹੈ ਤੇ ਸਾਰੀਆਂ ਹੀ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 80 ਫੀਸਦੀ ਤੋਂ ਜ਼ਿਆਦਾ ਮੰਡੀਆਂ ਵਿੱਚੋਂ ਲਿਫਟਿੰਗ ਵੀ ਹੋ ਚੁੱਕੀ ਹੈ ਤੇ ਆਉਣ ਵਾਲੇ 10 ਦਿਨਾਂ ਦੇ ਵਿੱਚ ਮੰਡੀਆਂ ਦੇ ਵਿੱਚੋਂ ਝੋਨੇ ਦੀ ਖਰੀਦ ਹੋ ਕੇ ਲਿਫਟਿੰਗ ਹੋ ਜਾਵੇਗੀ।

ਇਹ ਵੀ ਪੜ੍ਹੋ : SGPC Elections Live Updates: ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ; ਹਰਜਿੰਦਰ ਸਿੰਘ ਧਾਮੀ ਤੇ ਬਲਬੀਰ ਸਿੰਘ ਘੁੰਨਸ ਦੇ ਨਾਮ ਪ੍ਰਸਤਾਵਿਤ

Trending news