Mansa News: ਪੰਜਾਬ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੀ ਹਮਾਇਤ ਉੱਤੇ ਅੱਜ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਨੇ ਮਾਨਸਾ ਸ਼ਹਿਰ ਦੇ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ। ਪੰਜਾਬ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ 27 ਦਿਨਾਂ ਤੋਂ ਸਰਕਾਰ ਦੇ ਖਿਲਾਫ਼ ਹੜਤਾਲ ਕਰਕੇ ਕੀਤੇ ਜਾ ਰਹੇ।


COMMERCIAL BREAK
SCROLL TO CONTINUE READING

ਸੰਘਰਸ਼ ਦੀ ਹਿਮਾਇਤ ਅੱਜ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਜੋ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਉਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਡੀਏ ਦੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। 


ਇਹ ਵੀ ਪੜ੍ਹੋ: Punjab News: ਭਾਈ ਰਾਜੋਆਣਾ ਨੂੰ ਮਿਲਣ ਪਹੁੰਚੇ ਬਿਕਰਮ ਮਜੀਠੀਆ, ਜੇਲ੍ਹ ਪ੍ਰਸ਼ਾਸਨ ਨੇ ਮਿਲਣ ਦੀ ਨਹੀਂ ਦਿੱਤੀ ਇਜ਼ਾਜ਼ਤ

ਡਿਵੈਲਪਮੈਂਟ ਟੈਕਸ ਤੇ ਲਿਆ ਜਾ ਰਿਹਾ 200 ਰੁਪਏ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਅੱਜ ਮਾਨਸਾ ਸ਼ਹਿਰ ਦੇ ਵਿੱਚ ਸਮੂਹ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।  


ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਵੀ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਸਰਕਾਰ ਜਦੋਂ ਤੱਕ ਸਾਡੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਉਦੋਂ ਤੱਕ ਸਰਕਾਰ ਦੇ ਖਿਲਾਫ ਮੁਲਾਜ਼ਮਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।


ਇਹ ਵੀ ਪੜ੍ਹੋ:  Kapurthala News: ਕਪੂਰਥਲਾ ਜੇਲ੍ਹ 'ਚ ਸਿਹਤ ਵਿਗੜਨ ਕਾਰਨ ਦੋ ਕੈਦੀਆਂ ਦੀ ਹੋਈ ਮੌਤ