COMMERCIAL BREAK
SCROLL TO CONTINUE READING

Mansa News: ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪਰੇਸ਼ਾਨ ਕਿਸਾਨਾਂ ਵੱਲੋਂ ਮਾਨਸਾ-ਸਿਰਸਾ ਰੋਡ ਤੇ ਪਿੰਡ ਦੁੱਲੋਵਾਲ ਵਿਖੇ ਧਰਨਾ ਲਗਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਹਨਾਂ ਦੇ ਝੋਨੇ ਦੀ ਖਰੀਦ ਨਹੀਂ ਕਰਦੀ ਉਦੋਂ ਤੱਕ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ। 


ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਜਿਲ੍ਹੇ ਦੇ ਪਿੰਡ ਦੋਲਵਾਲ ਵਿਖੇ ਸਿਰਸਾ-ਮਾਨਸਾ ਰੋਡ ਦੇ ਉੱਪਰ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਮੰਡੀਆਂ ਦੇ ਵਿੱਚ ਕਿਸਾਨ ਆਪਣੀ ਫਸਲ ਨੂੰ ਲੈ ਕੇ ਰੁਲ ਰਹੇ ਨੇ ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਅਜੇ ਤੱਕ ਸਰਕਾਰੀ ਖਰੀਦ ਨਹੀਂ ਹੋ ਰਹੀ ਜਿਸ ਕਾਰਨ ਕਿਸਾਨਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਇਹ ਵੀ ਪੜ੍ਹੋ:  Patiala News: ਕੇਂਦਰੀ ਰਾਜ ਮੰਤਰੀ ਬਿੱਟੂ ਨੇ ਮੋਦੀ ਅੱਗੇ ਗੋਡੇ ਟੇਕ ਕੇ ਪੰਜਾਬ ਦੇ ਕਿਸਾਨਾਂ ਨੂੰ ਵਿਸਾਰਿਆ-ਡਾ. ਬਲਬੀਰ ਸਿੰਘ


ਕਿਸਾਨਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਕਿਸਾਨੀ ਨੂੰ ਖਤਮ ਕਰਨ ਦੇ ਲਈ ਅਜਿਹੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਜੋ ਕਿਸਾਨਾਂ ਦੀ ਇਸ ਸਮੇਂ ਦੁਰਦਸ਼ਾ ਹੋ ਰਹੀ ਹੈ। ਉਸ ਨਾਲ ਸਰਕਾਰ ਦਾ ਵਿਰੋਧ ਹੋਰ ਵੀ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੁੱਧਵਾਰ ਨੂੰ ਮਾਨਸਾ ਜ਼ਿਲ੍ਹੇ ਦੀਆਂ ਕਈ ਸੜਕਾਂ ਤੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਜੇਕਰ ਜਲਦ ਹੀ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਕੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਧਰਨੇ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।


ਇਹ ਵੀ ਪੜ੍ਹੋ: Anandpur Sahib: ਅਮਰਜੀਤ ਸਿੰਘ ਚਾਵਲਾ ਨੇ ਚਰਨਜੀਤ ਬਰਾੜ ਵੱਲੋਂ SGPC ਪ੍ਰਧਾਨ ਨੂੰ ਕੀਤੇ ਸਵਾਲਾਂ ਦਾ ਦਿੱਤਾ ਠੋਕਵਾਂ ਜਵਾਬ