Mansa News: ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜੇ ਦੀ ਮੰਗ ਨੂੰ ਲੈ ਕਿਸਾਨਾਂ ਨੇ ਲਗਾਇਆ ਧਰਨਾ
Mansa News: ਕਿਸਾਨੀ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਦੇ ਦੌਰਾਨ 24 ਸਤੰਬਰ ਨੂੰ ਖਨੌਰੀ ਬਾਰਡਰ ਤੇ ਮਾਨਸਾ ਜਿਲੇ ਦੇ ਪਿੰਡ ਠੂਠਿਆਂਵਾਲੀ ਦਾ ਕਿਸਾਨ ਗੁਰਮੀਤ ਸਿੰਘ ਸੁਸਾਈਡ ਕਰ ਗਿਆ ਸੀ।
Mansa News: ਪਿਛਲੇ ਦਿਨੀਂ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਵੱਲੋਂ ਸੁਸਾਈਡ ਕੀਤੇ ਜਾਣ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪਰਿਵਾਰ ਦੇ ਲਈ 25 ਲੱਖ ਰੁਪਏ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਮਾਨਸਾ ਦੇ ਪਟਿਆਲਾ ਬਠਿੰਡਾ ਅਤੇ ਲੁਧਿਆਣਾ ਸਰਸਾ ਚੌਂਕ ਦੇ ਵਿੱਚ ਕਿਸਾਨਾਂ ਵੱਲੋਂ ਧਰਨਾ ਲਾ ਕੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਕਿਸਾਨੀ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਦੇ ਦੌਰਾਨ 24 ਸਤੰਬਰ ਨੂੰ ਖਨੌਰੀ ਬਾਰਡਰ ਤੇ ਮਾਨਸਾ ਜਿਲੇ ਦੇ ਪਿੰਡ ਠੂਠਿਆਂਵਾਲੀ ਦਾ ਕਿਸਾਨ ਗੁਰਮੀਤ ਸਿੰਘ ਸੁਸਾਈਡ ਕਰ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਉਕਤ ਕਿਸਾਨ ਦੇ ਪਰਿਵਾਰ ਦੇ ਲਈ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਸ ਮਸਲੇ ਤੇ ਅਜੇ ਤੱਕ ਕੋਈ ਸਹਿਮਤੀ ਨਾ ਬਣਨ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਦੇ ਪਟਿਆਲਾ ਬਠਿੰਡਾ ਅਤੇ ਲੁਧਿਆਣਾ ਸਰਸਾ ਵਾਲੇ ਮੇਨ ਚੌਂਕ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਵਿੱਚ 13 ਫਰਵਰੀ ਤੋਂ ਲਗਾਤਾਰ ਸੰਘਰਸ਼ ਦਾ ਹਿੱਸਾ ਬਣੇ ਹੋਏ ਸਨ। ਮਾਨਸਾ ਜਿਲੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਜੋ ਕਿ ਬੇਜਮੀਨਾ ਹੈ ਅਤੇ ਉਸਦੇ ਪਰਿਵਾਰ ਵਿੱਚ ਇੱਕ ਧੀ ਜੋ ਵਿਆਹੁਣਯੋਗ ਹੈ ਤੇ ਪਰਿਵਾਰ ਦੀ ਆਰਥਿਕ ਸਥਿਤੀ ਚੰਗੀ ਨਾ ਹੋਣ ਦੇ ਚਲਦਿਆਂ ਕਿਸਾਨ ਜਥੇਬੰਦੀ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ 20 ਤੋਂ 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਸੀ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਅਣਮਿਥੇ ਸਮੇਂ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।