Mansa News: ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰੀ ਬੋਲੀ ਮੰਡੀ ਦੇ ਵਿੱਚ ਨਹੀਂ ਹੋ ਰਹੀ ਅਤੇ ਨਾ ਹੀ ਉਹਨਾਂ ਦੀ ਮੂੰਗੀ ਦੀ ਫਸਲ ਨੂੰ ਸਰਕਾਰੀ ਰੇਟ 'ਤੇ ਖਰੀਦਿਆ ਜਾ ਰਿਹਾ। ਉਹਨਾਂ ਨੇ ਕਿਹਾ ਕਿ ਨਿੱਜੀ ਵਪਾਰੀ ਮੰਡੀ ਦੇ ਵਿੱਚੋਂ ਮਨ ਮਰਜ਼ੀ ਦੇ ਰੇਟ 'ਤੇ ਮੂੰਗੀ ਦੀ ਫਸਲ ਨੂੰ ਖਰੀਦ ਰਹੇ ਹਨ।
Trending Photos
Mansa News(Kuldeep Dhaliwal): ਮਾਨਸਾ ਜਿਲ੍ਹੇ ਦੇ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਕਰਨ ਤੋਂ ਪਹਿਲਾਂ ਆਪਣੇ ਖੇਤਾਂ ਦੇ ਵਿੱਚ ਮੂੰਗੀ ਦੀ ਬਿਜਾਈ ਕੀਤੀ ਗਈ ਸੀ। ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਦੇ ਵਿੱਚ 26 ਏਕੜ ਦੇ ਵਿੱਚ ਮੂੰਗੀ ਦੀ ਬਿਜਾਈ ਕੀਤੀ ਗਈ ਸੀ। ਕਿਸਾਨ ਜਦੋਂ ਮੂੰਗੀ ਦੀ ਫਸਲ ਨੂੰ ਕੱਟ ਕੇ ਮੰਡੀਆਂ ਵਿੱਚ ਲਿਆ ਰਹੇ ਹਨ। ਪਰ ਕਿਸਾਨਾਂ ਨੂੰ ਮੰਡੀ ਵਿੱਚ ਉਨ੍ਹਾਂ ਮੂੰਗੀ ਦਾ ਸਰਕਾਰੀ ਭਾਅ ਨਹੀਂ ਮਿਲ ਰਿਹਾ ਅਤੇ ਨਿੱਜੀ ਕੰਪਨੀਆਂ ਕਾਫੀ ਜ਼ਿਆਦਾ ਘੱਟ ਰੇਟ 'ਤੇ ਮੂੰਗੀ ਖਰੀਦ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰੀ ਬੋਲੀ ਮੰਡੀ ਦੇ ਵਿੱਚ ਨਹੀਂ ਹੋ ਰਹੀ ਅਤੇ ਨਾ ਹੀ ਉਹਨਾਂ ਦੀ ਮੂੰਗੀ ਦੀ ਫਸਲ ਨੂੰ ਸਰਕਾਰੀ ਰੇਟ 'ਤੇ ਖਰੀਦਿਆ ਜਾ ਰਿਹਾ। ਉਹਨਾਂ ਦੱਸਿਆ ਕਿ ਨਿੱਜੀ ਵਪਾਰੀ ਮੰਡੀ ਦੇ ਵਿੱਚੋਂ ਮਨ ਮਰਜ਼ੀ ਦੇ ਰੇਟ 'ਤੇ ਮੂੰਗੀ ਦੀ ਫਸਲ ਨੂੰ ਖਰੀਦ ਰਹੇ ਹਨ। ਜਿਸ ਨਾਲ ਕਿਸਾਨਾਂ ਦਾ ਨੁਕਸਾਨ ਵੀ ਹੋ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੇ ਖੇਤਾਂ ਦੇ ਵਿੱਚ ਵੱਡੇ ਪੱਧਰ 'ਤੇ ਮੂੰਗੀ ਦੀ ਬਿਜਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: IG Paramraj Umranangal: ਹਾਈਕੋਰਟ ਨੇ IG ਪਰਮਰਾਜ ਉਮਰਾਨੰਗਲ ਮਾਮਲੇ 'ਚ ਮੁੜ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਕਿਸਾਨਾਂ ਨੇ ਦੱਸਿਆ ਕਿ ਮੂੰਗੀ ਦੀ ਬਿਜਾਈ ਕਰਨ ਦੇ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉਤਸਾਹਿਤ ਕਰਦੀ ਹੈ ਕਿ ਵੱਖਰੀਆਂ-ਵੱਖਰੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇ ਤਾਂ ਕਿ ਕਣਕ ਝੋਨੇ ਦੇ ਚੱਕਰ ਵਿੱਚੋਂ ਕਿਸਾਨ ਨੂੰ ਕੱਢਿਆ ਜਾਵੇ। ਕਿਸਾਨ ਸਰਕਾਰ ਦੇ ਆਦੇਸ਼ਾਂ ਅਨੁਸਾਰ ਮੂੰਗੀ ਦੀ ਬਿਜਾਈ ਕਰਨ ਲੱਗੇ ਹਨ ਪਰ ਮੰਡੀਆਂ ਦੇ ਵਿੱਚ ਆ ਕੇ ਕਿਸਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਦੇ ਵਿੱਚ ਸਰਕਾਰੀ ਬੋਲੀ ਤੇ ਮੂੰਗੀ ਦੀ ਫਸਲ ਖਰੀਦੀ ਜਾਵੇ ਤਾਂ ਕਿ ਕਿਸਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ