Mansa News(ਕੁਲਦੀਪ ਧਾਲੀਵਾਲ): ਕਿਸਾਨਾਂ ਵੱਲੋਂ ਆਪਣੇ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਭਾਜਪਾ ਦੇ ਨੇਤਾਵਾਂ ਦੇ ਘਰਾਂ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਵੀ ਦੂਸਰੇ ਦਿਨ ਕਿਸਾਨ ਵਿਧਾਇਕ ਦੇ ਘਰ ਦੇ ਬਾਹਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਡੀਆਂ ਵਿੱਚ ਫਸਲ ਨਹੀਂ ਖਰੀਦੀ ਜਾਂਦੀ ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।


COMMERCIAL BREAK
SCROLL TO CONTINUE READING

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਫਸਲ ਦੀ ਖਰੀਦ ਨਾ ਹੋਣ ਕਾਰਨ ਅਤੇ ਕਿਸਾਨਾਂ ਦੀ ਖੱਜਲ ਖੁਾਰੀ ਦੇ ਵਿਰੋਧ ਦੇ ਚਲਦਿਆਂ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਭਾਜਪਾ ਨੇਤਾਵਾਂ ਦੇ ਖਿਲਾਫ ਵੀ ਵਿਰੋਧ ਪ੍ਰਦਰਸ਼ਨ ਜਾਰੀ ਨੇ ਮਾਨਸਾ ਦੇ ਵਿਧਾਇਕ ਦੇ ਘਰ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।


ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਰੁਲ ਰਹੀ ਹੈ ਇੱਕ ਪਾਸੇ ਪੰਜਾਬ ਸਰਕਾਰ ਏਕਾ ਅਪ੍ਰੈਲ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਝੂਠੇ ਦਾਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਮੰਡੀਆਂ ਦੇ ਵਿੱਚ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੀ ਫਸਲ ਰੁਲ ਰਹੀ ਹੈ।


ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚੋਂ ਪਹਿਲਾਂ ਹੀ ਸ਼ੈਲਰਾਂ ਦੇ ਵਿੱਚ ਪਏ ਝੋਨੇ ਦੀ ਚੁਕਾਈ ਨਹੀਂ ਕੀਤੀ ਗਈ ਜਿਸ ਕਾਰਨ ਹੁਣ ਸੈਲਰ ਮਾਲਕ ਵੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਨੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਮੰਡੀਆਂ ਵਿੱਚ ਰੁਲ ਰਹੀ ਕਿਸਾਨਾਂ ਦੀ ਫਸਲ ਨੂੰ ਜੇਕਰ ਜਲਦ ਹੀ ਸਰਕਾਰ ਵੱਲੋਂ ਖਰੀਦ ਕੇ ਕਿਸਾਨਾਂ ਦੀ ਖੱਜਲ ਖੁਾਰੀ ਬੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।