Gurdaspur News: ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਸੜ ਕੇ ਹੋਈ ਸੁਆਹ; ਹਨੇਰੀ ਮਗਰੋਂ ਲੱਗੀ ਅੱਗ
Gurdaspur News: ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ।
Gurdaspur News (ਅਵਤਾਰ ਸਿੰਘ): ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ।
ਥਾਣਾ ਕਾਹਨੂੰਵਾਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮਲੀਆ ਦੇ ਸਾਬਕਾ ਸਰਪੰਚ ਸਰਬਜਿੰਦਰ ਸਿੰਘ ਨੇ ਕਿਹਾ ਕਿ ਦੇਰ ਰਾਤ ਇਕਦਮ ਤੇਜ਼ ਹਨੇਰੀ ਆਈ ਜਿਸ ਕਰਕੇ ਉਨ੍ਹਾਂ ਦੀ 6 ਏਕੜ ਦੇ ਕਰੀਬ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਕਿਸਾਨ ਰਵੇਲ ਸਿੰਘ ਦੀ 3 ਏਕੜ ਤੇ ਕਿਸਾਨ ਜਰਮਨਜੀਤ ਸਿੰਘ ਦੀ 2 ਏਕੜ ਫ਼ਸਲ ਵੀ ਅੱਗ ਦੀ ਲਪੇਟ ਵਿੱਚ ਆ ਗਈ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਕਿਸਾਨਾਂ ਦੀ ਕਰੀਬ 11 ਏਕੜ ਦੇ ਕਰੀਬ ਫ਼ਸਲ ਸੜ ਕੇ ਸੁਆਹ ਹੋ ਗਈ ਹੈ।
ਇਹ ਵੀ ਪੜ੍ਹੋ : Farmers News: ਪੰਜਾਬ ਦੀ ਖੇਤੀ 'ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨ
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਆਰਥਿਕ ਮਦਦ ਕਰੇ। ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਚਾਨਕ ਅੱਗ ਲੱਗਣ ਕਾਰਨ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਸੜ ਕੇ ਸੁਆਹ ਹੋ ਗਈ ਹੈ। ਇਸ ਬਾਰੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਅੱਗ ਲੱਗਣ ਦੇ ਕੀ ਕਾਰਨ ਹਨ।
ਕਾਬਿਲੇਗੌਰ ਹੈ ਕਿ ਬੀਤੇ ਕੁਝ ਤੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੋਂ ਪੱਕੀ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਕਿਸਾਨ ਕਾਫੀ ਪਰੇਸ਼ਾਨ ਹਨ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Delhi Liquor Policy Case: 'ED ਦੇ ਚਾਰੇ ਗਵਾਹ ਭਾਜਪਾ ਨਾਲ ਸਬੰਧਤ ਹਨ', ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਦਾਇਰ ਕੀਤਾ ਜਵਾਬ