Machhiwara News: ਵਿਆਹੁਤਾ ਵੱਲੋਂ ਜ਼ਹਿਰ ਨਿਗਲਣ ਤੋਂ ਬਾਅਦ ਪੇਕਿਆਂ ਨੇ ਹਸਪਤਾਲ 'ਚ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ; 3 ਜਣੇ ਗ੍ਰਿਫ਼ਤਾਰ
Advertisement
Article Detail0/zeephh/zeephh2149813

Machhiwara News: ਵਿਆਹੁਤਾ ਵੱਲੋਂ ਜ਼ਹਿਰ ਨਿਗਲਣ ਤੋਂ ਬਾਅਦ ਪੇਕਿਆਂ ਨੇ ਹਸਪਤਾਲ 'ਚ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ; 3 ਜਣੇ ਗ੍ਰਿਫ਼ਤਾਰ

Machhiwara News: ਮਾਛੀਵਾੜਾ ਬਲਾਕ ਅਧੀਨ ਆਉਂਦੇ ਪਿੰਡ ਸਿਕੰਦਰਪੁਰ ਬੇਟ ਵਿੱਚ ਬੀਤੀ ਰਾਤ ਵਿਆਹੁਤਾ ਵੱਲੋਂ ਘਰੇਲੂ ਕਲੇਸ਼ ਕਾਰਨ ਜ਼ਹਿਰ ਨਿਗਲ ਲਿਆ ਗਿਆ।

Machhiwara News: ਵਿਆਹੁਤਾ ਵੱਲੋਂ ਜ਼ਹਿਰ ਨਿਗਲਣ ਤੋਂ ਬਾਅਦ ਪੇਕਿਆਂ ਨੇ ਹਸਪਤਾਲ 'ਚ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ; 3 ਜਣੇ ਗ੍ਰਿਫ਼ਤਾਰ

Machhiwara News (ਵਰੁਣ ਕੌਸ਼ਲ): ਮਾਛੀਵਾੜਾ ਬਲਾਕ ਅਧੀਨ ਆਉਂਦੇ ਪਿੰਡ ਸਿਕੰਦਰਪੁਰ ਬੇਟ ਵਿੱਚ ਬੀਤੀ ਰਾਤ ਵਿਆਹੁਤਾ ਵੱਲੋਂ ਘਰੇਲੂ ਕਲੇਸ਼ ਕਾਰਨ ਜ਼ਹਿਰ ਨਿਗਲ ਲਿਆ ਗਿਆ। ਇਸ ਮਗਰੋਂ ਸਹੁਰਾ ਪਰਿਵਾਰ ਨੇ ਤੁਰੰਤ ਵਿਆਹੁਤਾ ਨੂੰ ਮਾਛੀਵਾੜਾ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਸੂਚਨਾ ਮਿਲਣ ਉਤੇ ਮੌਕੇ ਉਪਰ ਬੌਂਕੜਾ ਤੋਂ ਪੁੱਜੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਉਤੇ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਲੜਕੀ ਦਾ ਦਿਓਰ ਸੁਖਚੈਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਦਕਿ ਸਹੁਰਾ ਗੁਲਸ਼ਨ ਸਿੰਘ ਤੇ ਇੱਕ ਹੋਰ ਰਿਸ਼ਤੇਦਾਰ ਜ਼ਖ਼ਮੀ ਹੋ ਗਿਆ।

ਹਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ਼ ਵਿਚ ਵਿਆਹੁਤਾ ਦੇ ਪੇਕੇ ਪਰਿਵਾਰ ਤੋਂ ਆਏ ਰਿਸ਼ਤੇਦਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਦਿਓਰ ਸੁਖਚੈਨ ਸਿੰਘ ਦੇ ਢਿੱਡ ਵਿਚ ਕੁਝ ਮਾਰਿਆ ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ।

ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਉਤੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਤਿੰਨ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਜਿਸ ਵਿੱਚ ਲੜਕੀ ਦਾ ਬਾਪ, ਲੜਕੀ ਦਾ ਭਰਾ , ਲੜਕੀ ਦੀ ਮਾਂ ਅਤੇ ਲੜਕੀ ਦਾ ਮਾਮੇ ਦੇ 2 ਪੁੱਤਰ ਸ਼ਾਮਿਲ ਹਨ। ਪੁਲਿਸ ਨੇ ਇਨ੍ਹਾਂ 5 ਉੱਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਲੜਕੀ ਦੇ ਬਾਪ, ਭਰਾ ਤੇ ਇੱਕ ਮਾਮੇ ਦੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਜ਼ਖ਼ਮੀ ਹੋਏ ਗੁਲਸ਼ਨ ਸਿੰਘ ਨੇ ਦੱਸਿਆ ਸੀ ਕਿ ਕੁਝ ਘਰੇਲੂ ਝਗੜੇ ਕਾਰਨ ਉਨ੍ਹਾਂ ਦੀ ਨੂੰਹ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜੋ ਖ਼ਤਰੇ ਤੋਂ ਬਿਲਕੁਲ ਬਾਹਰ ਸੀ ਪਰ ਅਚਾਨਕ ਵਿਆਹੁਤਾ ਦੇ ਪੇਕੇ ਪਰਿਵਾਰ ਨੇ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਜਿਸ ਵਿੱਚ ਉਸਦਾ ਲੜਕਾ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ

ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਲਈ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਖੂਨੀ ਲੜਾਈ ਵਿੱਚ ਜੋ ਵੀ ਦੋਸ਼ੀ ਹੋਣਗੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ! ਫਲਾਈਓਵਰ 24 ਮਹੀਨਿਆਂ 'ਚ ਤਿਆਰ

Trending news