ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਜਾਣਗੇ CM ਮਾਨ, ਟਵੀਟ ਕਰ ਕੀਤਾ ਸਿਜਦਾ
Advertisement
Article Detail0/zeephh/zeephh1443462

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਜਾਣਗੇ CM ਮਾਨ, ਟਵੀਟ ਕਰ ਕੀਤਾ ਸਿਜਦਾ

Shaheed Kartar Singh Sarabha: ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਕਰਤਾਰ ਸਿੰਘ ਸਰਾਭਾ ਬਰਤਾਨਵੀ ਸਰਕਾਰ ਖਿਲਾਫ ਚਲਾਈ ਗਈ ਗ਼ਦਰ ਲਹਿਰ ਦੇ ਮੋਹਰੀ ਆਗੂਆਂ ਵਿਚੋਂ ਸਨ। ਕਰਤਾਰ ਸਿੰਘ ਸਰਾਭਾ ਦੀ ਉਮਰ ਕਾਫੀ ਘੱਟ ਸੀ ਜਦੋਂ ਉਹ ਭਾਰਤ ਪਰਤੇ ਸੀ। ਕਰਤਾਰ ਸਿੰਘ ਦੀ ਵਚਨਬੱਧਤਾ ਅਤੇ ਜਜ਼ਬਾ ਕਾਫੀ ਪ੍ਰਭਾਵ ਛੱਡਦਾ ਸੀ।

 ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਜਾਣਗੇ CM ਮਾਨ, ਟਵੀਟ ਕਰ ਕੀਤਾ ਸਿਜਦਾ

Shaheed Kartar Singh Sarabha Martyrdom Day:   ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਹਾੜਾ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ। ਹਰ ਕੋਈ ਅੱਜ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ 'ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ।

ਉਨ੍ਹਾਂ ਨੇ ਟਵੀਟ ਕਰ ਲਿਖਿਆ ਹੈ "ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ… ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ। "

ਇਹ ਵੀ ਪੜ੍ਹੋ: ਇਕ ਸਾਲ ਪੂਰਾ ਹੋਣ 'ਤੇ ਪ੍ਰਸ਼ਾਸਨ ਦਾ ਫੈਸਲਾ- ਚੰਡੀਗੜ੍ਹ ਦੇ ਬਰਡ ਪਾਰਕ 'ਚ ਅੱਜ FREE ਐਂਟਰੀ

ਕਰਤਾਰ ਸਿੰਘ ਸਰਾਭਾ ਬਰਤਾਨਵੀ ਸਰਕਾਰ ਖਿਲਾਫ ਚਲਾਈ ਗਈ ਗ਼ਦਰ ਲਹਿਰ ਦੇ ਮੋਹਰੀ ਆਗੂਆਂ ਵਿਚੋਂ ਸਨ। ਉਨ੍ਹਾਂ ਦਾ ਜਨਮ 24 ਮਈ 1896 ਵਿੱਚ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। 1912 ਵਿੱਚ ਉਹ ਅਮਰੀਕਾ ਦੇ ਸਾਨ ਫਰਾਂਸਿਸਕੋ ਪੜ੍ਹਨ ਗਏ ਸਨ ਜਿੱਥੇ ਉਹ ਗ਼ਦਰ ਪਾਰਟੀ ਵਿਚ ਸਰਗਰਮ ਹੋ ਗਏ। ਗਦਰ ਪਾਰਟੀ ਭਾਰਤ ਨੂੰ ਬਰਤਾਨਵੀਂ ਹਕੂਮਤ ਤੋਂ ਅਜ਼ਾਦ ਕਰਾਉਣ ਲਈ ਸੰਘਰਸ਼ ਕਰ ਰਹੀ ਸੀ। ਕਰਤਾਰ ਸਿੰਘ ਸਰਾਭਾ 1915 ਵਿੱਚ ਭਾਰਤ ਵਿੱਚ ਵਾਪਸ ਆਏ ਅਤੇ ਬਰਤਾਨਵੀ ਸਰਕਾਰ ਖਿਲਾਫ਼ ਗਦਰ ਦੀ ਤਿਆਰੀ ਕਰਨ ਲੱਗੇ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗ ਗਿਆ ਅਤੇ 16 ਨਵੰਬਰ 1915 ਵਿੱਚ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ।

ਕਰਤਾਰ ਸਿੰਘ ਵਿੱਚ ਹਿੰਮਤ ਬਹੁਤ ਸੀ ਅਤੇ ਉਨ੍ਹਾਂ ਨੇ ਕਈ ਥਾਂਵਾਂ ਦੀ ਯਾਤਰਾ ਕੀਤੀ ਸੀ। ਉਹ ਲੋਕਾਂ ਦਾ ਇਕੱਠ ਕਰਦੇ ਅਤੇ ਉਨ੍ਹਾਂ ਨੂੰ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਸੀ। ਕਰਤਾਰ ਸਿੰਘ ਪੂਰੇ ਤਰੀਕੇ ਨਾਲ ਮੋਬਲਾਈਜ਼ ਸ਼ਖਸ ਸੀ ਅਤੇ ਆਪਣੇ ਸਾਥੀਆਂ ਵਿੱਚ ਉਨ੍ਹਾਂ ਦਾ ਕਾਫੀ ਸਤਿਕਾਰ ਸੀ ਅਤੇ ਉਹ ਕਿਸੇ ਵੀ ਤਰੀਕੇ ਦੀ ਕੁਰਬਾਨੀ ਦੇਣ ਨੂੰ ਤਿਆਰ ਸਨ। ਕਰਤਾਰ ਸਿੰਘ ਸਰਾਭਾ ਬਚਪਨ ਵਿਚ ਬਹੁਤ ਫ਼ੁਰਤੀਲਾ ਤੇ ਚੁਸਤ ਚਲਾਕ ਸੀ ਜਿਸ ਕਰ ਕੇ ਉਸ ਦੇ ਸਾਰੇ ਸਾਥੀ ਉਸ ਨੂੰ ਉੱਡਣਾ ਸੱਪ ਕਹਿੰਦੇ ਸਨ। ਕਰਤਾਰ ਸਿੰਘ ਨੇ ਅਪਣੀ ਮੁਢਲੀ ਪੜ੍ਹਾਈ ਅਪਣੇ ਪਿੰਡ ਸਰਾਭਾ ਦੇ ਸਕੂਲ ਤੋਂ ਤੇ ਅੱਠਵੀਂ, ਨੌਵੀਂ ਮਾਲਵਾ ਖ਼ਾਲਸਾ ਹਾਈ ਸਕੂਲ ਲੁਧਿਆਣਾ ਤੋਂ ਪਾਸ ਕਰਨ ਉਪਰੰਤ ਅਪਣੇ ਚਾਚਾ ਕੋਲ ਉੜੀਸਾ ਚਲੇ ਗਏ। ਉਥੇ ਆਪ ਨੇ ਦਸਵੀਂ ਜਮਾਤ ਪਾਸ ਕੀਤੀ। ਕਰਤਾਰ ਸਿੰਘ ਸਰਾਭਾ ਉਚੇਰੀ ਵਿਦਿਆ ਲਈ 1912 ਵਿਚ ਅਮਰੀਕਾ ਚਲੇ ਗਏ। ਅਮਰੀਕਾ ਪਹੁੰਚ ਕੇ ਸਾਨਫਰਾਂਸਿਸਕੋ ਦੀ ਬਰਕਲੇ ਯੂਨੀਵਰਸਟੀ ਵਿਚ ਦਾਖਲਾ ਲੈ ਕੇ ਰਸਾਇਣ ਵਿਦਿਆ ਦੀ ਪੜ੍ਹਾਈ ਸ਼ੁਰੂ ਕਰ ਦਿਤੀ।

Trending news