Religion Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, "ਦਾਤਾ ਗੁਰੂ ਤੇਗ ਬਹਾਦਰ…ਹਿੰਦ ਦੀ ਚਾਦਰ… ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ..ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ…ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ…
Trending Photos
Religion Punjab News: ਅੱਜ ਸਿੱਖਾਂ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, CM ਭਗਵੰਤ ਸਿੰਘ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, "ਦਾਤਾ ਗੁਰੂ ਤੇਗ ਬਹਾਦਰ…ਹਿੰਦ ਦੀ ਚਾਦਰ… ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ..ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ…ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ…
ਦਾਤਾ ਗੁਰੂ ਤੇਗ ਬਹਾਦਰ…ਹਿੰਦ ਦੀ ਚਾਦਰ…
ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ..ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ…ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ… pic.twitter.com/pUbHD0MXJM
— Bhagwant Mann (@BhagwantMann) December 17, 2023
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹਾਦਤ ਕਿਸੇ ਹੋਰ ਧਰਮ ਦੀ ਰੱਖਿਆ ਲਈ ਦਿੱਤੀ । ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਇਸੇ ਲਈ ਕਿਹਾ ਜਾਂਦਾ ਹੈ ।
ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਦਿੱਤੀ।
ਧਰਮ ਅਤੇ ਮਾਨਵਤਾ ਦੀ ਰੱਖਿਆ ਹੇਤ ਬਲਿਦਾਨ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਤੇ ਉਹਨਾਂ ਨੂੰ ਕੋਟ ਕੋਟ ਪ੍ਰਣਾਮ।
— Arvind Kejriwal (@ArvindKejriwal) December 17, 2023
ਜਦੋਂ ਗੁਰੂ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਭੌਰਾ ਸਾਹਿਬ ਆਪਣੇ ਪੂਰੇ ਪਰਿਵਾਰ ਸਮੇਤ ਰਿਹਾ ਕਰਦੇ ਸਨ। ਇੱਥੇ ਹੀ ਉਹ ਇਤਿਹਾਸਿਕ ਗੁਰਦੁਆਰਾ 'ਥੜਾ ਸਾਹਿਬ' ਮੌਜੂਦ ਹੈ, ਜਿੱਥੇ ਕਸ਼ਮੀਰੀ ਪੰਡਿਤ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਮੁਗਲ ਬਾਦਸ਼ਾਹ ਔਰੰਜ਼ੇਬ ਦੇ ਜੁਲਮ ਤੋਂ ਤੰਗ ਆ ਕੇ ਨੌਵੇਂ ਪਾਤਸ਼ਾਹ ਦੀ ਸ਼ਰਨ ਵਿੱਚ ਆਏ ਸੀ ਤੇ ਔਰੰਗਜੇਬ ਉਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਲਈ ਮਜਬੂਰ ਕਰ ਰਿਹਾ ਹੈ ।
ਗੁਰੂ ਤੇਗ਼ ਬਹਾਦਰ ਜੀ ਨੇ ਉਨ੍ਹਾਂ ਦੀ ਫ਼ਰਿਆਦ ਸੁਣ ਕਿਹਾ ਸੀ ਕਿ ਕਿਸੇ ਮਹਾਂਪੁਰਸ਼ ਦੀ ਕੁਰਬਾਨੀ ਦੀ ਜ਼ਰੂਰਤ ਹੈ ਤਾਂ ਕੋਲ ਬੈਠੇ 9 ਸਾਲਾਂ ਦੇ ਗੋਬਿੰਦ ਰਾਇ ਨੇ ਕਿਹਾ ਸੀ ਕਿ ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਕੌਣ ਹੋ ਸਕਦਾ ਹੈ। ਫੇਰ ਉਹਨਾਂ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਜਾਓ ਔਰੰਗਜੇਬ ਨੂੰ ਕਹਿ ਦਿਓ ਕਿ ਪਹਿਲਾਂ ਤੇਗ ਬਹਾਦਰ ਨੂੰ ਮੁਸਲਮਾਨ ਬਣਾ ਦਵੇ ਅਗਰ ਉਹ ਇਸਲਾਮ ਕਬੂਲ ਕਰ ਲੈਣਗੇ ਫੇਰ ਅਸੀਂ ਵੀ ਕਰ ਲਵਾਂਗੇ। ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਇਸੇ ਸਥਾਨ ਤੋਂ ਚੱਲ ਕੇ ਗੁਰੂ ਤੇਗ਼ ਬਹਾਦਰ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਾ ਕੇ ਸ਼ਹਾਦਤ ਦਿੱਤੀ ਸੀ ।
ਗੁਰਦੁਆਰਾ 'ਥੜਾ ਸਾਹਿਬ' ਦੇ ਬਿਲਕੁਲ ਨਜ਼ਦੀਕ ਉਹ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਮੌਜੂਦ ਹੈ, ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਸੀ। ਜਦੋਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਗੁਰੂ ਜੀ ਨੇ ਸ਼ਹਾਦਤ ਦਿੱਤੀ ਭਾਈ ਜੈਤਾ ਜੀ ਉਹਨਾਂ ਦੇ ਸੀਸ ਨੂੰ ਛੁਪਾ ਕੇ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਤੇ ਪਹੁੰਚੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਪਣੇ ਪਰਿਵਾਰ ਅਤੇ ਸੰਗਤਾਂ ਨੂੰ ਨਾਲ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਪਹੁੰਚੇ ਅਤੇ ਸ੍ਰੀ ਕੀਰਤਪੁਰ ਸਾਹਿਬ ਤੋਂ ਬੜੇ ਆਦਰ ਤੇ ਸਤਿਕਾਰ ਨਾਲ ਗੁਰੂ ਤੇਗ ਬਹਾਦੁਰ ਜੀ ਦੇ ਸੀਸ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਤੇ ਲਿਆਦਾ ਤੇ ਇਸੇ ਸਥਾਨ ਤੇ ਉਨ੍ਹਾਂ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਜਿੱਥੇ ਅੱਜ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਮੌਜੂਦ ਹੈ।