Ropar News: ਰੋਪੜ ਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।
Trending Photos
Ropar News(ਮਨਪ੍ਰੀਤ ਚਾਹਲ): ਰੋਪੜ ਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਵੱਲੋਂ ਸ਼ਹੀਦੀ ਜੋੜ ਮੇਲ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਨੇ ਕਿਹਾ ਕਿ ਅੱਜ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਹੇ ਹਨ ਅਤੇ ਇਹ 15 ਦਿਨ ਲਗਾਤਾਰ ਚੱਲਣਗੇ।
ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਇਸ ਦੀ ਸ਼ੁਰੂਆਤ ਹੋਈ ਹੈ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਜਾਣਗੇ ਅਤੇ ਸਮਾਪਤੀ ਉਪਰੰਤ ਸ਼ਹੀਦੀ ਸਭਾ ਅੱਗੇ ਵੱਧ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਕਿਹਾ ਕਿ ਉਹ ਆਪਣੇ ਖ਼ੁਸ਼ੀ ਦੇ ਕਾਰਜ ਇਨ੍ਹਾਂ 15 ਦਿਨਾਂ ਤੋਂ ਬਾਅਦ ਹੀ ਕਰਨ ਕਿਉਂਕਿ ਇਨ੍ਹਾਂ 15 ਦਿਨਾਂ ਦੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ ਸੀ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸ਼ਹੀਦੀ ਜੋੜ ਮੇਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਕੀਰਤਨੀ ਜਥੇ ਅਤੇ ਢਾਡੀ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ।