Faridkot News: ਪਰਾਲੀ ਸਾੜਨ ਵਾਲਿਆਂ ਖਿਲਾਫ਼ ਵੱਡਾ ਐਕਸ਼ਨ; ਫਰੀਦਕੋਟ ਜ਼ਿਲ੍ਹੇ `ਚ 14 ਹੋਰ ਮਾਮਲੇ ਦਰਜ
Faridkot News: ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
Faridkot News: ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪੁਲਿਸ ਨੇ ਲਗਾਤਾਰ ਦੂਜੇ ਦਿਨ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਕਾਰਨ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਨੇ ਕਿਸਾਨ ਮਨਜੀਤ ਸਿੰਘ ਉਰਫ਼ ਬੱਬੂ ਪੁੱਤਰ ਜਗਤਾਰ ਸਿੰਘ ਵਾਸੀ ਭੋਲੂਵਾਲਾ ਰੋਡ ਖਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਦਰ ਫਰੀਦਕੋਟ 'ਚ 3, ਸਾਦਿਕ 'ਚ 2, ਸਿਟੀ ਕੋਟਕਪੂਰਾ 'ਚ 1, ਸਦਰ ਕੋਟਕਪੂਰਾ 'ਚ 3, ਜੈਤੋ 'ਚ 2 ਅਤੇ ਬਾਜਾਖਾਨਾ 'ਚ ਕੁੱਲ 13 ਮਾਮਲੇ ਦਰਜ ਕੀਤੇ ਗਏ ਹਨ।
ਕਾਬਿਲੇਗੌਰ ਹੈ ਹੈ ਕਿ ਬੀਤੇ ਦਿਨ ਵੀ ਪੁਲਿਸ ਨੇ ਇਸ ਸਬੰਧੀ 11 ਕੇਸ ਦਰਜ ਕੀਤੇ ਸਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਗਸ਼ਤ ਦੇ ਨਾਲ-ਨਾਲ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਤੇ ਜੇਕਰ ਪਰਾਲੀ ਸਾੜਨ ਦਾ ਪਤਾ ਚੱਲਦਾ ਹੈ ਤਾਂ ਸਬੰਧਤ ਕਿਸਾਨਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Delhi Pollution News: ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਹਲਫਨਾਮਾ ਦਾਖ਼ਲ; ਕਹੀ ਵੱਡੀ ਗੱਲ
ਐਡਵੋਕੇਟ ਜਸਵੰਤ ਜਸ ਨੇ ਕਿਹਾ ਕਿ ਧਾਰਾ 188 ਵਿੱਚ ਕੋਈ ਸਜ਼ਾ ਨਹੀਂ ਹੈ ਪਰ ਇਹ ਧਾਰਾ ਬਹੁਤ ਹੀ ਗੰਭੀਰ ਹੈ, ਜੋ ਵੀ ਇਸ ਧਾਰਾ ਅਧੀਨ ਆਉਂਦਾ ਹੈ, ਉਸ ਦੇ ਰਿਕਾਰਡ ਵਿੱਚ ਲਾਲ ਐਂਟਰੀ ਹੋ ਜਾਂਦੀ ਹੈ ਅਤੇ ਪਾਸਪੋਰਟ ਬਣਾਉਣ ਵਿੱਚ ਕਾਫੀ ਦਿੱਕਤ ਆਉਂਦੀ ਹੈ। ਸਰਕਾਰੀ ਨੌਕਰੀ ਵੀ ਨਹੀਂ ਮਿਲਦੀ ਅਤੇ ਬਾਹਰ ਜਾਣ ਵਿੱਚ ਵੀ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਨੂੰ ਸਮਾਜਿਕ ਅਪਰਾਧ ਮੰਨਿਆ ਜਾਂਦਾ ਹੈ ਤੇ ਜਿਨ੍ਹਾਂ ਵਿਰੁੱਧ ਇਹ ਧਾਰਾ 188 ਦਾ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਪੁਲਿਸ ਵੈਰੀਫਿਕੇਸ਼ਨ ਵੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Bathinda Crime: ਕੋਠੇ 'ਤੇ ਚੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ 'ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ; ਹਮਲਾਵਰ ਨੇ ਵੀ ਕੀਤੀ ਖ਼ੁਦਕੁਸ਼ੀ
ਫ਼ਰੀਦਕੋਟ ਤੋਂ ਦੇਵ ਅਨੰਦ ਸ਼ਰਮਾ ਦੀ ਰਿਪੋਰਟ