Mahakumbh Mela Fire: ਪ੍ਰਯਾਗਰਾਜ ਮਹਾਕੁੰਭ ਮੇਲੇ 'ਚ ਭਗਦੜ ਤੋਂ ਬਾਅਦ ਅੱਜ ਅੱਗ ਲੱਗ ਗਈ। ਮੇਲਾ ਇਲਾਕੇ ਦੇ ਸੈਕਟਰ-22 ਵਿੱਚ ਕਈ ਪੰਡਾਲ ਸੜ ਕੇ ਸੁਆਹ ਹੋ ਗਏ। ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਹੈ। ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਤੋਂ ਪਹਿਲਾਂ ਕਿ ਲੋਕ ਕੁਝ ਸਮਝ ਪਾਉਂਦੇ, ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਅੱਗ ਲੱਗੀ ਉੱਥੇ ਕੋਈ ਵੀ ਲੋਕ ਮੌਜੂਦ ਨਹੀਂ ਸਨ ਇਸ ਲਈ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਬੀਤੇ ਦਿਨੀਂ ਮੌਨੀ ਮੱਸਿਆ ਦੇ ਮੌਕੇ 'ਤੇ ਬੁੱਧਵਾਰ ਯਾਨੀ ਕੱਲ੍ਹ ਭਗਦੜ ਮੱਚ ਗਈ ਸੀ। ਇਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋਏ ਸਨ। ਪ੍ਰਸ਼ਾਸਨ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 30 ਲੋਕਾਂ ਦੀ ਮੌਤ ਹੋ ਗਈ ਸੀ। ਸੀਐਮ ਯੋਗੀ ਨੇ ਕਿਹਾ ਕਿ ਇਸ ਘਟਨਾ ਦੀ ਨਿਆਂਇਕ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ।