ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
Advertisement
Article Detail0/zeephh/zeephh989204

ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਕਾਂਗਰਸ ਵਿੱਚ ਕਲੇਸ਼ ਦੇ ਵਿਚਕਾਰ ਭਾਜਪਾ ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

 ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਨਵਜੋਤ ਸਿੰਘ ਧਾਲੀਵਾਲ/ਚੰਡੀਗੜ੍ਹ: ਕਾਂਗਰਸ ਵਿੱਚ ਕਲੇਸ਼ ਦੇ ਵਿਚਕਾਰ ਭਾਜਪਾ ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਆਉਣ ਤੋਂ ਬਾਅਦ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਸੇ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਦਾ ਸਵਾਗਤ ਕਰਨ ਲਈ ਤਿਆਰ ਹੈ।

ਭਾਜਪਾ ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ ਹੀ ਕਾਂਗਰਸ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਭਾਜਪਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਭਾਜਪਾ ਉਨ੍ਹਾਂ ਦੇ ਸਵਾਗਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਭਾਜਪਾ ਵਿੱਚ ਆ ਕੇ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ 'ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਤੇ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ। ਹਰੀਸ਼ ਰਾਵਤ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ।

Trending news