Khanna News: ਪੰਜਾਬ ਵਿੱਚ ਤੇਜ਼ ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਚੀਫ ਸੈਕਟਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਮਾਰਕਫੈੱਡ ਦੇ ਐਮਡੀ ਗਿਰੀਸ਼ ਦਿਆਲਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇ


ਐਮਡੀ ਗਿਰੀਸ਼ ਦਿਆਲਨ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ  ਮੀਟਿੰਗ ਕੀਤੀ। ਮੰਡੀ ਵਿੱਚ ਆਈ ਫ਼ਸਲ ਦੀ ਕੁਆਲਿਟੀ ਚੈਕ ਕੀਤੀ। ਉਨ੍ਹਾਂ ਨੇ ਕਿਹਾ ਕਿ ਸੀਜ਼ਨ ਕਾਫੀ ਛੋਟਾ ਰਹੇਗਾ। ਅਜੇ ਬਹੁਤ ਘੱਟ ਫਸਲ ਮੰਡੀਆਂ ਵਿੱਚ ਆਈ ਹੈ। 5 ਮਈ ਤੱਕ ਸੀਜ਼ਨ ਖਤਮ ਹੋ ਜਾਵੇਗਾ। ਇਸ ਨੂੰ ਦੇਖਦੇ ਹੋਏ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ 24 ਘੰਟੇ ਵਿੱਚ ਅਦਾਇਗੀ ਕੀਤੀ ਜਾ ਰਹੀ ਹੈ। ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਹੈ।


ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ ਉਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।


ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ।


ਬਾਅਦ ਵਿੱਚ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ।


ਇਹ ਵੀ ਪੜ੍ਹੋ : Patiala News: ਚਾਕਲੇਟ ਖਾਣ ਨਾਲ ਡੇਢ ਸਾਲ ਤੇ 15 ਸਾਲ ਦੀ ਬੱਚੀ ਦੀ ਤਬੀਅਤ ਵਿਗੜੀ