Longowal farmers Protest: ਲੌਂਗੋਵਾਲ ਵਿੱਚ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਾ 10 ਲੱਖ ਰੁਪਏ ਦਾ ਚੈੱਕ ਸੌਂਪ ਦਿੱਤਾ। ਬਾਕੀ ਵੀ ਸਾਰੀਆਂ ਮੰਗਾਂ ਮੰਨ ਲਈਆਂ ਹਨ।
Trending Photos
Longowal farmers Protest: ਲੌਂਗੋਵਾਲ ਵਿੱਚ ਕਿਸਾਨ ਤੇ ਪ੍ਰਸ਼ਾਸਨ ਦਰਮਿਆਨ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ। ਇਸ ਮੀਟਿੰਗ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮਨ ਲਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਾ 10 ਲੱਖ ਰੁਪਏ ਦਾ ਚੈੱਕ ਸੌਂਪ ਦਿੱਤਾ।
ਇਸ ਤੋਂ ਇਲਾਵਾ ਮ੍ਰਿਤਕ ਪ੍ਰੀਤਮ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤੇ ਪੂਰਾ ਕਰਜ਼ਾ ਮੁਆਫ ਕੀਤਾ ਜਾਵੇਗਾ। ਇਸ ਤੋਂ ਮਗਰੋਂ ਕਿਸਾਨ ਜਥੇਬੰਦੀਆਂ ਨੇ ਪ੍ਰੀਤਮ ਸਿੰਘ ਦਾ 25 ਅਗਸਤ ਨੂੰ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਲਿਆ। ਇਸ ਮਾਮਲੇ ਵਿੱਚ ਲੌਂਗੋਵਾਲ ਦੇ ਐਸਐਚਓ ਗਗਨਦੀਪ ਉਪਰ ਗਾਜ਼ ਡਿੱਗ ਗਈ ਹੈ। ਉਨ੍ਹਾਂ ਦਾ ਟਰਾਂਸਫਰ ਹੋਵੇਗਾ ਤੇ ਵਿਭਾਗੀ ਜਾਂਚ ਵੀ ਆਰੰਭੀ ਜਾਵੇਗੀ।
ਜ਼ਖਮੀ ਕਿਸਾਨਾਂ ਲਈ 200000 ਅਤੇ ਜੋ ਘੱਟ ਜ਼ਖ਼ਮੀ ਹੋਏ ਹਨ ਉਨ੍ਹਾਂ ਕਿਸਾਨਾਂ ਲਈ 100000 ਦੇ ਮੁਆਵਜ਼ੇ ਉਤੇ ਸਹਿਮਤੀ ਬਣੀ ਹੈ। ਪੰਜਾਬ ਭਰ ਵਿੱਚ ਗ੍ਰਿਫਤਾਰ ਕਿਸਾਨਾਂ ਨੂੰ ਜਲਦ ਰਿਹਾਅ ਕੀਤਾ ਜਾਵੇਗਾ ਤੇ ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਲਈ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ
ਇਸ ਤੋਂ ਇਲਾਵਾ ਕਿਸਾਨਾਂ ਦੇ ਉਪਰ ਦਰਜ ਸਾਰੇ ਮਾਮਲੇ ਰੱਦ ਕੀਤੇ ਜਾਣਗੇ। ਕਿਸਾਨਾਂ ਦੇ ਜੋ ਵਾਹਨ ਟਕਰਾਅ ਦੌਰਾਨ ਨੁਕਸਾਨੇ ਗਏ ਸਨ, ਜਿਸ ਵਿੱਚ ਕਿਸਾਨਾਂ ਦੇ ਟਰੈਕਟਰ ਸਨ, ਉਨ੍ਹਾਂ ਦੀਆਂ ਬੱਸਾਂ ਸਨ ਜੋ ਉਨ੍ਹਾਂ ਨੂੰ ਠੀਕ ਕਰਨ ਲਈ ਖਰਚਾ ਹੋਵੇਗਾ ਉਹ ਸਰਕਾਰ ਦੇਵੇਗੀ। 4 ਸਤੰਬਰ ਨੂੰ ਗਵਰਨਰ ਦੀ ਹਾਜ਼ਰੀ ਵਿੱਚ ਮੀਟਿੰਗ ਹੋਵੇਗੀ, ਜਿਸ ਵਿੱਚ ਕੇਂਦਰ ਦੇ ਮੰਤਰੀ ਦੀ ਆਉਣ ਦੀ ਉਮੀਦ ਹੈ। ਕਿਸਾਨਾਂ ਦੇ ਰਿਹਾਅ ਹੋਣ ਤੋਂ ਬਾਅਦ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।
ਕਾਬਿਲੇਗੌਰ ਹੈ ਕਿ ਚੰਡੀਗੜ੍ਹ ਵਿੱਚ 22 ਅਗਸਤ ਦੇ ਕਿਸਾਨਾਂ ਦੇ ਮੁਜ਼ਾਹਰੇ ਲਈ ਵੱਖ-ਵੱਖ ਥਾਵਾਂ ਤੋਂ ਕਿਸਾਨ ਕੂਚ ਕਰ ਰਹੇ ਸਨ। ਇਸ ਦਰਮਿਆਨ ਸੰਗਰੂਰ ਤੋਂ ਵੀ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਏ ਸਨ। ਕਿਸਾਨਾਂ ਵੱਲੋਂ ਟੌਲ ਪਲਾਜ਼ੇ ਬੰਦ ਕਰਵਾਉਣ ਲਈ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਖਿੱਚ ਧੂਹ ਹੋਈ। ਇਸ ਦੌਰਾਨ ਟਰਾਲੀ ਥੱਲੇ ਆਉਣ ਨਾਲ ਕਿਸਾਨ ਦੀ ਮੌਤ ਹੋ ਗਈ ਸੀ। ਇਸ ਨਾਲ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ!