Ludhiana News: ਲੁਧਿਆਣਾ ਵਿੱਚ ਕਿਸਾਨਾਂ ਅਤੇ ਐਨਐਚਆਈ ਦੇ ਅਧਿਕਾਰੀਆਂ ਵਿਚਾਲੇ ਹੋਈ ਟੋਲ ਪਲਾਜ਼ਾ ਫ੍ਰੀ ਕਰਨ ਉਤੇ ਹੋਈ ਮੀਟਿੰਗ ਮੁੜ ਬੇਸਿੱਟਾ ਰਹੀ ਹੈ। ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਟੈਕਸੀ ਯੂਨੀਅਨ ਅਤੇ ਟਰੱਕ ਯੂਨੀਅਨ ਦੀ ਸਾਂਝੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਡਿਪਟੀ ਕਮਿਸ਼ਨਰ, ਐਨਐਚਆਈ ਦੇ ਅਧਿਕਾਰੀ ਅਤੇ ਪੁਲਿਸ ਦੇ ਅਧਿਕਾਰੀ ਸ਼ਾਮਿਲ ਹੋਏ। 


COMMERCIAL BREAK
SCROLL TO CONTINUE READING

ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਇਸ ਮਾਮਲੇ ਵਿੱਚ ਸਿਰਫ ਗੱਲਾਂ ਹੋਈਆਂ ਹਨ ਪਰ ਪਰ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਦਾ ਇਹ ਕਹਿਣਾ ਹੈ ਕਿ ਐਨਐਚਆਈ ਦੇ ਜਿਹੜੇ ਅਧਿਕਾਰੀ ਆਏ ਸੀ ਉਨ੍ਹਾਂ ਕੋਲ ਕਿਸੇ ਗੱਲ ਦਾ ਕੋਈ ਜਵਾਬ ਨਹੀਂ ਸੀ। 


ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਕਿਹਾ ਹੁਣ ਤੱਕ ਉਨ੍ਹਾਂ ਵੱਲੋਂ ਐਨਐਚਆਈ ਨੂੰ ਕਈ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਦਾ ਕੋਈ ਜਵਾਬ ਨਹੀਂ ਆਇਆ ਤੇ ਉਨ੍ਹਾਂ ਨੇ ਜਦ ਐਨਐਚਆਈ ਦੇ ਅਧਿਕਾਰੀਆਂ ਨੂੰ ਪੁੱਛਿਆ ਤਾਂ ਉਹ ਸਿਰਫ਼ ਸਿਰ ਹਿਲਾ ਰਹੇ ਸੀ ਪਰ ਕੋਈ ਜਵਾਬ ਨਹੀਂ ਹੁਣ।


ਇਹ ਵੀ ਪੜ੍ਹੋ : Batala News: ਬਟਾਲਾ 'ਚ ਨਹਾਉਂਦੇ ਸਮੇਂ ਵਾਪਰਿਆ ਹਾਦਸਾ! ਸਰਪੰਚ ਸਣੇ ਤਿੰਨ ਵਿਅਕਤੀ ਨਹਿਰ 'ਚ ਰੁੜ੍ਹੇ


ਕਿਸਾਨਾਂ ਨੇ ਕਿਹਾ 23 ਤਰੀਕ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੈ ਜਿਸ ਦੌਰਾਨ ਉਹ ਆਪਣਾ ਜਵਾਬ ਦਾਖ਼ਲ ਕਰਨਗੇ ਪਰ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।  ਉਨ੍ਹਾਂ ਨੇ ਕਿਹਾ ਕਿ ਟੋਲ ਪਲਾਜ਼ਾ ਤੋਂ ਕਰੋੜਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ ਪਰ ਸਹੂਲਤਾਂ ਦੇ ਨਾਂ ਉਤੇ ਜ਼ੀਰੋ ਹੈ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉਤੇ ਦਸ ਹਜ਼ਾਰ ਕਰੋੜ ਤੋਂ ਵੱਧ ਦੇ ਘਪਲੇ ਹੋਣ ਦੇ ਦੋਸ਼ ਲਗਾਏ ਸਨ ਤੇ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਸੀ। ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਲਗਾਤਾਰ ਵਿਵਾਦਾਂ ਵਿੱਚ ਘਿਰਦਾ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਟੋਲ ਪਲਾਜ਼ਾ ਨੂੰ ਜਨਤਾ ਲਈ ਫਰੀ ਕੀਤਾ ਹੋਇਆ।


ਕਿਸਾਨ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਟੋਲ ਪਲਾਜ਼ਾ ਦੇ ਰੇਟ ਬਹੁਤ ਜ਼ਿਆਦਾ ਹਨ, ਇਨ੍ਹਾਂ ਨੂੰ ਘੱਟ ਕੀਤਾ ਜਾਵੇ ਤੇ ਆਲੇ-ਦੁਆਲੇ ਪਿੰਡਾਂ ਨੂੰ ਬਿਲਕੁਲ ਛੋਟ ਦਿੱਤੀ ਜਾਵੇ। ਇਸ ਸਬੰਧੀ ਲੁਧਿਆਣਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਇੱਕ ਵਾਰ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਨਿਕਲੀ ਸੀ। ਇਸ ਤੋਂ ਇਲਾਵਾ ਦੁਬਾਰਾ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਸਮਾਂ ਦਿੱਤਾ ਪਰ ਮੀਟਿੰਗ ਨਹੀਂ ਹੋਈ ਸੀ।


ਇਹ ਵੀ ਪੜ੍ਹੋ : Bathinda News: ਘਰੇਲੂ ਕਲੇਸ਼ ਕਾਰਨ ਪਤੀ ਵੱਲੋਂ ਪਤਨੀ ਦਾ ਕੁਹਾੜੀ ਮਾਰ ਕੇ ਕਤਲ