Farmers News: ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ; ਜਾਣੋ ਵੱਡਾ ਕਾਰਨ
Farmers News: ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
Farmers News: ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਬੀਕੇਯੂ ਵੱਲੋਂ ਵੀ ਮੀਟਿੰਗ ’ਚ ਸ਼ਾਮਲ ਹੋਣ ’ਤੇ ਇਨਕਾਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੋ ਦਿਨ ਹੋਣ ਵਾਲੀ ਇਸ ਮੀਟਿੰਗ ’ਚ ਪਾਵਰ ਕਮੇਟੀ ’ਚ ਕਈ ਵੱਡੇ ਫੈਸਲੇ ਲਏ ਜਾਣੇ ਸੀ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਅੱਜ ਲੁਧਿਆਣਾ ਵਿੱਚ ਇੱਕ ਅਹਿਮ ਮੀਟਿੰਗ ਕਰੇਗਾ। ਇੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਨੇ ਅੱਜ ਸਵੇਰੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਹੈ।
ਦੂਜੇ ਪਾਸੇ ਭਲਕੇ ਖਨੌਰੀ ਸਰਹੱਦ ਉਤੇ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਖਨੌਰੀ ਬਾਰਡਰ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਦੋ ਲੱਖ ਦੇ ਕਰੀਬ ਕਿਸਾਨ ਸ਼ਿਰਕਤ ਕਰ ਸਕਦੇ ਹਨ। ਡੱਲੇਵਾਲ ਇਸ ਮਹਾਂਪੰਚਾਇਤ ਵਿੱਚ ਵਿਸ਼ੇਸ਼ ਸੰਦੇਸ਼ ਦੇਣਗੇ। ਮਹਾਪੰਚਾਇਤ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : Bhagwant Mann: ਕਿਸਾਨਾਂ ਵਲੋਂ ਬੀਤੇ ਦਿਨੀਂ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ CM ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਹਾਈ ਪਾਵਰ ਕਮੇਟੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਸ਼ਨਿੱਚਰਵਾਰ ਨੂੰ ਪੰਚਕੂਲਾ ਵਿੱਚ ਹੀ ਮੀਟਿੰਗ ਦਾ ਪ੍ਰਸਤਾਵ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨਾਲ ਗੱਲਬਾਤ ਲਈ ਨਹੀਂ ਜਾਵਾਂਗੇ। ਪਹਿਲਾਂ ਹੀ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਹ ਮਾਮਲਾ ਅਦਾਲਤਾਂ ਦਾ ਨਹੀਂ ਹੈ। ਸਾਡੀ ਮੰਗ ਕੇਂਦਰ ਸਰਕਾਰ ਨਾਲ ਹੈ ਤੇ ਸਰਕਾਰ ਹੀ ਗੱਲਬਾਤ ਲਈ ਅੱਗੇ ਆਵੇ।
ਇਹ ਵੀ ਪੜ੍ਹੋ : Punjab Breaking Live Updates: ਕਿਸਾਨੀ ਮਸਲਿਆਂ 'ਤੇ ਰੱਖੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ