ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਚਾਲੇ ਅੱਜ ਐਸ. ਵਾਈ. ਐਲ. ਦੇ ਮੁੱਦੇ 'ਤੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸੁਪਰੀਮ ਕੋਰਟ ਵੱਲੋਂ ਦੋਵਾਂ ਸੂੁਬਿਆਂ ਨੇ ਇਸ ਮਸਲੇ ਦਾ ਹੱਲ ਕਰਨ ਦੇ ਹੁਕਮ ਦਿੱਤੇ ਗਏ ਹਨ।
Trending Photos
ਚੰਡੀਗੜ: ਪੰਜਾਬ ਅਤੇ ਹਰਿਆਣਾ ਵਿਚਾਲੇ ਅੱਜ ਸਭ ਤੋਂ ਵਿਵਾਦਿਤ ਮੁੱਦੇ 'ਤੇ ਬੈਠਕ ਹੋਣ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਸ. ਵਾਈ. ਐਲ. ਦੇ ਮੁੱਦੇ 'ਤੇ ਬੈਠਕ ਕਰਨ ਮੀਟਿੰਗ ਕਰਨਗੇ। ਇਹ ਮੀਟਿੰਗ ਹਰਿਆਣਾ ਨਿਵਾਸ ਵਿਚ ਸਵੇਰੇ 11-30 ਤੋਂ 12 ਵਜੇ ਦੇ ਵਿਚਕਾਰ ਹੋਵੇਗੀ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਲੰਬੇ ਸਮੇਂ ਤੋਂ ਇਸ ਮਸਲੇ ਦਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਐਸ. ਵਾਈ. ਐਲ. ਨੂੰ ਲੈ ਕੇ ਦੋਵੇਂ ਸੂਬੇ ਆਪਣੇ ਸਟੈਂਡ 'ਤੇ ਕਾਇਮ ਹਨ ਪੰਜਾਬ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਇਕ ਬੂੰਦ ਵੀ ਪਾਣੀ ਦੀ ਨਹੀਂ ਦਿੱਤੀ ਜਾਵੇਗੀ। ਜਦਕਿ ਹਰਿਆਣਾ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਹਰ ਹਾਲ 'ਚ ਪਾਣੀ ਲਿਆ ਜਾਵੇਗਾ।
ਸਰਕਾਰ ਨੇ ਮੀਟਿੰਗ ਤੋਂ ਪਹਿਲਾਂ ਕੀਤੀ ਤਿਆਰੀ
ਐਸ. ਵਾਈ. ਐਲ. ਨੂੰ ਲੈ ਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਰੀ ਤਿਆਰੀ ਕਰਨ ਲਈ ਹੈ ਅਤੇ ਇਸ ਨਾਲ ਸਬੰਧੀ ਸਾਰੇ ਅੰਕੜੇ ਇਕੱਠੇ ਕਰ ਲਏ ਹਨ। ਉਥੇ ਹੀ ਹਰਿਆਣਾ ਵਲੋਂ ਵੀ ਸਾਰੀ ਤਿਆਰੀ ਕਰ ਲਈ ਗਈ ਹੈ। ਹਰਿਆਣਾ ਸਰਕਾਰ ਵੱਲੋਂ ਪਾਣੀ ਦੀ ਕਮੀ ਦਾ ਹਵਾਲਾ ਦੇ ਕੇ ਪੰਜਾਬ ਤੋਂ ਆਪਣੇ ਹਿੱਸੇ ਦਾ ਪਾਣੀ ਮੰਗਣ ਦੀ ਤਿਆਰੀ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਦਾਅਵਾ ਹੈ ਕਿ ਐਸ. ਵਾਈ. ਐਲ. ਨਹਿਰ ਉੱਤੇ ਹਰਿਆਣਾ ਦਾ ਹੱਕ ਹੈ। ਉਹਨਾਂ ਲਈ ਐਸ. ਵਾਈ. ਐਲ. ਦਾ ਪਾਣੀ ਬਹੁਤ ਜ਼ਰੂਰੀ ਹੈ ਉਹਨਾਂ ਉਮੀਦ ਜਤਾਈ ਹੈ ਕਿ ਅੱਜ ਦੀ ਮੀਟਿੰਗ ਵਿਚ ਇਸਦਾ ਕੋਈ ਹੱਲ ਨਿਕਲੇਗਾ।
ਪੰਜਾਬ ਦਾ ਸਟੈਂਡ ਸਪੱਸ਼ਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੋ ਵੀ ਫ਼ੈਸਲਾ ਹੋਵੇਗਾ ਪੰਜਾਬ ਦੇ ਹਿੱਤ ਵਿਚ ਹੋਵੇਗਾ।ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਉਧਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਡਟ ਕੇ ਕਿਹਾ ਹੈ ਕਿ ਪੰਜਾਬ ਦਾ ਹੱਕ ਕਿਸੇ ਵੀ ਹਾਲਤ 'ਚ ਨਹੀਂ ਦਿੱਤਾ ਜਾਵੇਗਾ।
ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਦਿੱਤੇ ਨਿਰਦੇਸ਼
ਇਹ ਮਸਲਾ ਕਈ ਸਾਲਾਂ ਤੋਂ ਲਟਕਦਾ ਆ ਰਿਹਾ ਹੈ ਅਤੇ ਕਦੇ ਵੀ ਇਸਦਾ ਹੱਲ ਨਹੀਂ ਹੋ ਸਕਿਆ। ਕਿਉਂਕਿ ਇਹ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ। ਪਰ ਹੁਣ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਇਸਦਾ ਹੱਲ ਕਰਨ ਲਈ ਪੱਤਰ ਭੇਜਿਆ ਅਤੇ 14 ਅਕਤੂਬਰ ਦਾ ਦਿਨ ਮੀਟਿੰਗ ਲਈ ਮੁਕੱਰਰ ਕੀਤਾ ਗਿਆ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕਈ ਅਧਿਕਾਰੀ ਵੀ ਸ਼ਾਮਿਲ ਹੋਣਗੇ।
WATCH LIVE TV