Punjab News: ਬਾਇਓਗੈਸ ਪਲਾਂਟ ਫੈਕਟਰੀ ਮਾਮਲੇ `ਚ ਕਿਸਾਨਾਂ ਦੀ ਸਬ ਕਮੇਟੀ ਨਾਲ ਮੀਟਿੰਗ; 21 ਸਤੰਬਰ ਤੱਕ ਐਕਸ਼ਨ ਟਾਲਿਆ
Punjab News: ਪੰਜਾਬ ਵਿੱਚ ਵੱਖ-ਵੱਖ ਥਾਈਂ ਲੱਗਣ ਵਾਲੇ ਬਾਇਓ ਗੈਸ ਪਲਾਂਟ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ।
Punjab News: ਪੰਜਾਬ ਵਿੱਚ ਵੱਖ-ਵੱਖ ਥਾਈਂ ਲੱਗਣ ਵਾਲੇ ਬਾਇਓ ਗੈਸ ਪਲਾਂਟ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ। ਇਸ ਦਰਮਿਆਨ ਕਿਸਾਨਾਂ ਅਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਬ ਕਮੇਟੀ ਵਿਚਾਲੇ ਮੀਟਿੰਗ ਹੋਈ।
ਇਸ ਮੀਟਿਗ ਵਿੱਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਤੋਂ 5 ਤੋਂ 6 ਨੁਮਾਇੰਦੇ ਹਰੇਕ ਜਗ੍ਹਾ ਤੋਂ ਆਏ ਸਨ। ਮੀਟਿੰਗ ਮਗਰੋਂ ਕਿਸਾਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਚਰਚਾ ਹੋਈ ਇਹ ਗ੍ਰੀਨ ਜ਼ੋਨ ਨਹੀਂ ਰੈਡ ਜ਼ੋਨ ਦੀ ਫੈਕਟਰੀ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਭਰੋਸਾ ਦਿਵਾਇਆ ਕੋਈ ਵੀ ਫੈਕਟਰੀ ਅਜੇ ਨਹੀਂ ਚੱਲੇਗੀ। ਸਰਕਾਰ ਅਤੇ ਲੋਕਾਂ ਦੇ ਨਾਲ ਵਿਗਿਆਨ ਖੇਤਰ ਦੇ ਲੋਕਾਂ ਦੀ ਇੱਕ ਕਮੇਟੀ ਬਣੇਗੀ ਜੋ ਕਿ ਫੈਸਲਾ ਕਰੇਗੀ ਇਨ੍ਹਾਂ ਫੈਕਟਰੀਆਂ ਦੇ ਅੱਗੇ ਕੀ ਕੀਤਾ ਜਾਵੇ।
ਇਹ ਵੀ ਪੜ੍ਹੋ : Doctors Strike News: ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਹੋਈ ਖਤਮ; ਸਾਰੇ ਮਸਲਿਆਂ 'ਤੇ ਬਣੀ ਸਹਿਮਤੀ
21 ਸਤੰਬਰ ਤੱਕ ਕਮੇਟੀ ਬਣਾਈ ਜਾਵੇਗੀ। ਕਿਸਾਨਾਂ ਨੇ ਐਲਾਨ ਕੀਤਾ ਕਿ 21 ਸਤੰਬਰ ਤੱਕ ਕੋਈ ਵੀ ਐਕਸ਼ਨ ਨਹੀਂ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਦੋਂ ਤੱਕ ਕੁਝ ਨਹੀਂ ਹੋਇਆ ਤਾਂ ਕਿਸਾਨ 21 ਸਤੰਬਰ ਤੋਂ ਬਾਅਦ ਨਵੀਂ ਰਣਨੀਤੀ ਉਲੀਕਣਗੇ।
ਸਮਰਾਲਾ ਦੇ ਨਜ਼ਦੀਕ ਪਿੰਡ ਮੁਸ਼ਕਾਬਾਦ ਵਿਚ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਵਿਚ ਪਿਛਲੇ ਚਾਰ ਮਹੀਨੇ ਤੋ ਵੀ ਵੱਧ ਸਮੇਂ ਤੋਂ ਧਰਨੇ 'ਤੇ ਬੈਠੇ ਧਰਨਾਕਾਰੀਆਂ ਨੇ ਦੱਸਿਆ ਸੀ ਕਿ ਮੁਸ਼ਕਾਬਾਦ ਤੋਂ ਇਲਾਵਾ ਭੂੰਦੜੀ, ਅਖਾੜਾ, ਭੋਗਪੁਰ ਅਤੇ ਕਕਰਾਲਾ ਆਦਿ ਪਿੰਡਾਂ ਦੇ ਵਸਨੀਕ ਪੰਜਾਬ ਭਰ ਦੀਆਂ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਨਾਲ ਦਿੱਲੀ -ਜੰਮੂ ਹਾਈਵੇਅ ਠੱਪ ਕਰਨਗੀਆਂ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਨਸਲਾਂ ਅਤੇ ਫ਼ਸਲਾਂ ਨੂੰ ਬਚਾਉਣ ਲਈ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਹੋਈਆਂ ਪ੍ਰਮੁੱਖ ਸਕੱਤਰ ਨਾਲ ਦੋ ਮੀਟਿੰਗਾਂ ਵਿਚ ਸਰਕਾਰ ਦੇ ਦੋ ਦਰਜਨ ਸਾਇੰਸਦਾਨ ਤਾਲਮੇਲ ਕਮੇਟੀ ਵੱਲੋਂ ਸਾਇੰਸਦਾਨ ਡਾਕਟਰ ਬਲਵਿੰਦਰ ਸਿੰਘ ਔਲਖ ਵੱਲੋਂ ਇਨ੍ਹਾਂ ਪਲਾਂਟਾਂ ਨਾਲ ਵਾਤਾਵਰਨ ਅਤੇ ਸਿਹਤ 'ਤੇ ਪੈਣ ਵਾਲੇ ਦੁਰ ਪ੍ਰਭਾਵ ਸਬੰਧੀ ਕੋਈ ਵੀ ਜਵਾਬ ਨਹੀਂ ਦੇ ਸਕੇ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਧਰਨਾ ਦੇਣ ਦੀ ਬਜਾਏ ਉਨ੍ਹਾਂ ਦੀ ਕਿਸੇ ਉੱਚ ਅਧਿਕਾਰੀ ਜਾਂ ਮੰਤਰੀ ਨਾਲ ਗੱਲ ਕਰਵਾਉਣ ਬਾਰੇ ਕਿਹਾ ਜਾ ਰਿਹਾ ਸੀ।
ਇਹ ਵੀ ਪੜ੍ਹੋ : Shambhu border: ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਮਾਮਲੇ 'ਚ ਅੱਜ ਚੰਡੀਗੜ੍ਹ ਵਿਖੇ ਹਾਈ ਪਾਵਰ ਕਮੇਟੀ ਦੀ ਮੀਟਿੰਗ