Giani Harpreet Singh: ਖਡੂਰ ਸਾਹਿਬ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਰਿਵਾਰ ਦੇ ਨਾਲ ਅੱਜ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ।


COMMERCIAL BREAK
SCROLL TO CONTINUE READING

ਪਰਿਵਾਰ ਦੇ ਨਾਲ ਉਨ੍ਹਾਂ ਪਿਆਰ ਹੈ ਤੇ ਪੰਜਾਬ ਦੇ ਨਾਲ ਸਰਕਾਰ ਵਿਤਕਰਾ ਕਰ ਰਹੀ ਹੈ ਕਿਉਂਕਿ ਦੇਸ਼ ਵਿੱਚ ਇੱਕ ਸਾਲ ਦੀ ਐਨਐਸਏ ਲੱਗਦੀ ਹੈ ਪਰ ਪੰਜਾਬ ਵਿੱਚ ਦੋ ਸਾਲ ਦੀ ਐਨਐਸਏ ਹੈ। ਇਸ ਕਰਕੇ ਪੰਜਾਬ ਵਾਸੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਸਿੱਖ ਨੌਜਵਾਨਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਅਤੇ ਭਾਰਤ ਆਪਣੇ ਆਪ ਨੂੰ ਡੈਮੋਕ੍ਰੇਟਿਕ ਦੇਸ਼ ਦੱਸਦਾ ਹੈ ਪਰ ਇੱਥੇ ਡੈਮੋਕਰੇਸੀ ਨਾਂ ਦੀ ਕੋਈ ਚੀਜ਼ ਨਹੀਂ ਹੈ ਕਿਉਂਕਿ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।


ਲੁਧਿਆਣਾ ਵਿੱਚ ਵਾਪਰੀ ਘਟਨਾ ਉਤੇ ਸਿੰਘ ਸਾਹਿਬ ਨੇ ਕਿਹਾ ਕਿ ਕਿਸੇ ਵੀ ਧਰਮ ਖਿਲਾਫ਼ ਨਹੀਂ ਬੋਲਣਾ ਚਾਹੀਦਾ ਅਤੇ ਧਰਮ ਖਿਲਾਫ ਕੋਈ ਕੂੜ ਬਿਆਨ ਨਹੀਂ ਕਰਨਾ ਚਾਹੀਦਾ ਅਤੇ ਉਹ ਹਿੰਸਾ ਦੇ ਖਿਲਾਫ ਹਨ। ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ ਤੇ ਉਨ੍ਹਾਂ ਦਾ ਇਸ ਦੁਨੀਆਂ ਤੋਂ ਜਾਣਾ ਬਹੁਤ ਵੱਡਾ ਘਾਟਾ ਹੈ।


ਪੱਤਰਕਾਰਾਂ ਉਤੇ ਸਵਾਲ ਚੁੱਕਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਪੱਤਰਕਾਰ ਜਾਣਬੁੱਝ ਕੇ ਮਾਤਾ ਜੀ ਦੇ ਮੂੰਹ ਵਿੱਚ ਅਜਿਹੇ ਬਿਆਨ ਪਾਉਂਦੇ ਹਨ ਅਸੀਂ ਹਮੇਸ਼ਾ ਸਿੱਖੀ ਨੂੰ ਪ੍ਰਫੁੱਲਤ ਵੇਖਣਾ ਚਾਹੁੰਦੇ ਹਾਂ। ਉਨ੍ਹਾਂ ਦੀ ਸੋਚ ਸਿੱਖੀ ਦਾ ਬੋਲਬਾਲਾ ਹੈ।


ਪੰਜਾਬ ਨੂੰ ਉੱਪਰ ਚੁੱਕਣਾ ਹੈ ਕਿਉਂਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖੀ ਦੀ ਚੜ੍ਹਦੀ ਕਲਾ ਲਈ ਅਸੀਂ ਕੰਮ ਕਰਨਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਲੁਧਿਆਣਾ ਵਿੱਚ ਵਾਪਰੀ ਘਟਨਾ ਧਾਰਮਿਕ ਭਾਵਨਾਵਾਂ ਦਾ ਨਿਰਾਦਰ ਕਰਨ ਵਾਲੀ ਵਰਤੀ ਗਈ ਭਾਸ਼ਾ ਦਾ ਨਤੀਜਾ। ਸਰਕਾਰ ਸਿੱਖਾਂ ਨੂੰ ਅੱਤਵਾਦੀ ਵੱਖਵਾਦੀ ਦੇ ਤੌਰ ਉਤੇ ਦੁਨੀਆਂ ਵਿੱਚ ਪੇਸ਼ ਕਰ ਰਹੀ ਹੈ।


ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਦੂਸਰੇ ਤੀਸਰੇ ਨੰਬਰ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਬਿਨਾਂ ਵਜ੍ਹਾ ਸੁਰੱਖਿਆ ਦੇ ਨਾਂ ਉਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਅੱਜ ਮੁਲਾਕਾਤ ਹੋਈ ਹੈ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹਾਂ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਾਂਗੇ।


ਇਹ ਵੀ ਪੜ੍ਹੋ : Ajnala News: ਦੱਖਣੀ ਅਫ਼ਰੀਕਾ 'ਚ ਹੋਈਆਂ ਖੇਡਾਂ 'ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ 'ਚ ਜਿੱਤਿਆ ਗੋਲਡ ਮੈਡਲ


 


ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵਿਚਾਰ ਵਟਾਂਦਰਾ ਹੋਈਆਂ ਹਨ ਕਿਉਂਕਿ ਉਨ੍ਹਾਂ ਨੇ ਮਾੜੇ ਸਮੇਂ ਵਿੱਚ ਸਾਡਾ ਸਾਥ ਦਿੱਤਾ ਹੈ। ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਦੀ ਚੜ੍ਹਦੀ ਕਲਾ ਵਾਸਤੇ ਹਮੇਸ਼ਾ ਅਸੀਂ ਡਟੇ ਰਹਾਂਗੇ।


ਇਹ ਵੀ ਪੜ੍ਹੋ : Ludhiana News:ਭੋਲੇ ਭਾਲੇ ਅਤੇ ਬੇਰੋਜ਼ਗਾਰ ਲੋਕਾਂ ਨੂੰ ਬੈਂਕਾਂ ਦੀ ਨਵੀਂ ਸਕੀਮ ਦਾ ਲਾਲਚ ਦੇ ਕੇ ਠੱਗੀ ਮਾਰ ਵਾਲੇ ਤਿੰਨ ਮੁਲਜ਼ਮ ਕਾਬੂ