Amritpal Singh: ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦ ਸਹੁੰ ਚੁੱਕ ਸਕਦੇ ਹਨ। ਸੂਤਰਾਂ ਮੁਤਾਬਕ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਹਲਫ ਲੈ ਸਕਦੇ ਹਨ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਦਿਵਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਫਿਲਬਾਲ ਐਨਐਸਏ ਤਹਿਤ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਕਾਬਿਲੇਗੌਰ ਹੈ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ ਅਤੇ ਉਨ੍ਹਾਂ ਨੇ ਵੱਡੀ ਜਿੱਤ ਦਰਜ ਕੀਤੀ ਸੀ।



ਦਰਅਸਲ ਪਰਿਵਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ਉਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।


ਇਹ ਵੀ ਪੜ੍ਹੋ : SGPC News: ਰਾਜਸਥਾਨ 'ਚ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਪਰੇਸ਼ਾਨ ਕਰਨ 'ਤੇ ਐਸਜੀਪੀਸੀ ਅਦਾਲਤ ਦਾ ਕਰੇਗੀ ਰੁਖ਼


ਪੈਰੋਲ ਲਈ ਅਰਜ਼ੀ ਅੰਮ੍ਰਿਤਸਰ ਦੇ ਡੀ.ਸੀ. ਜਿਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ ਸੀ, ਜਿਸ ਨੇ ਇਸ 'ਤੇ ਕਾਰਵਾਈ ਕਰਦੇ ਹੋਏ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਸਪੀਕਰ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਤੋਂ ਦਰਖਾਸਤ ਮਿਲਣ ਤੋਂ ਬਾਅਦ ਉਨ੍ਹਾਂ ਨੇ ਸਪੀਕਰ ਤੋਂ ਕੱਲ੍ਹ ਹੀ ਸਮਾਂ ਮੰਗਿਆ ਹੈ।


ਕਾਬਿਲੇਗੌਰ ਹੈ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਜੇਲ੍ਹ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਸ਼ੀਦ ਨੂੰ 25 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਦੱਸ ਦੇਈਏ ਕਿ ਬਾਰਾਮੂਲਾ ਤੋਂ ਸਾਂਸਦ ਰਾਸ਼ਿਦ ਨੂੰ ਜੰਮੂ-ਕਸ਼ਮੀਰ 'ਚ ਅੱਤਵਾਦ ਫੰਡਿੰਗ ਮਾਮਲੇ 'ਚ 2017 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੇ ਸਹੁੰ ਚੁੱਕਣ ਅਤੇ ਆਪਣੇ ਸੰਸਦੀ ਫਰਜ਼ਾਂ ਨੂੰ ਨਿਭਾਉਣ ਲਈ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਰੁਖ ਕੀਤਾ ਸੀ। ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਸੁਣਵਾਈ 22 ਜੂਨ ਨੂੰ ਮੁਲਤਵੀ ਕਰ ਦਿੱਤੀ ਸੀ ਅਤੇ ਐੱਨਆਈਏ ਤੋਂ ਜਵਾਬ ਮੰਗਿਆ ਸੀ। 


ਇਹ ਵੀ ਪੜ੍ਹੋ : Indian woman Dead: 4 ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਭਾਰਤ ਆ ਰਹੀ ਸੀ ਧੀ, ਫਲਾਈਟ 'ਚ ਅਚਾਨਕ ਮੌਤ