MHA seeks detailed report on Ajnala violence from Punjab Police news: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵੀਰਵਾਰ ਨੂੰ ਅਜਨਾਲਾ 'ਚ ਪੁਲਿਸ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Khalistan supporter Amritpal Singh) ਦੇ ਸਮਰਥਕਾਂ ਵਿਚਾਲੇ ਹੋਏ ਜ਼ਬਰਦਸਤ ਝੜਪ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਤੋਂ ਅਜਨਾਲਾ ਕਾਂਡ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ। 


COMMERCIAL BREAK
SCROLL TO CONTINUE READING

ਇੰਡੀਆ ਟੁਡੇ ਦੀ ਇੱਕ ਰਿਪੋਰਟ ਨੇ ਸੂਤਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਤੋਂ ਅਜਨਾਲਾ ਕਾਂਡ 'ਤੇ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਬੰਦੂਕਾਂ ਅਤੇ ਤਲਵਾਰਾਂ ਲੈ ਕੇ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਗਿਆ ਸੀ।  


ਇਸ ਦੌਰਾਨ ਅਮ੍ਰਿਤਪਾਲ ਸਿੰਘ (Khalistan supporter Amritpal Singh) ਅਤੇ ਉਸਦੇ ਸਮਰਥਕਾਂ ਵੱਲੋਂ ਉਨ੍ਹਾਂ ਖਿਲਾਫ ਦਰਜ ਕੀਤੀ ਐਫਆਈਆਰ ਨੂੰ ਰੱਦ ਕਰਨ ਲਈ ਕਿਹਾ ਗਿਆ ਅਤੇ ਅਣਮਿੱਥੇ ਸਮੇਂ ਲਈ ਆਪਣਾ ਧਰਨਾ ਜਾਰੀ ਰੱਖਣ ਦੀ ਧਮਕੀ ਵੀ ਦਿੱਤੀ ਗਈ। 


ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਤੇ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੀਆਂ ਗਤੀਵਿਧੀਆਂ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਦੇ ਸੰਪਰਕ 'ਚ ਹੈ। 


ਕੀ ਸੀ ਪੂਰਾ ਮਾਮਲਾ? 


ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਵੱਲੋਂ ਲਵਪ੍ਰੀਤ ਸਿੰਘ ਉਰਫ ਤੂਫ਼ਾਨ ਅਤੇ ਅੰਮ੍ਰਿਤਪਾਲ ਸਿੰਘ ਸਣੇ 30 ਸਮਰਥਕਾਂ 'ਤੇ ਅਗਵਾ ਅਤੇ ਕੁੱਟਮਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਲਵਪ੍ਰੀਤ ਅਤੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਵੱਲੋਂ ਲਵਪ੍ਰੀਤ ਦੀ ਰਿਹਾਈ ਲਈ ਵੀਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਆੜ 'ਚ ਤਲਵਾਰਾਂ ਅਤੇ ਬੰਦੂਕਾਂ ਨਾਲ ਥਾਣੇ 'ਤੇ ਹਮਲਾ ਕਰ ਦਿੱਤਾ। 


ਇਹ ਵੀ ਪੜ੍ਹੋ: 


ਅਮ੍ਰਿਤਪਾਲ ਸਿੰਘ ਨੇ ਅਮਿਤ ਸ਼ਾਹ ਨੂੰ ਦਿੱਤੀ ਸੀ ਧਮਕੀ 


ਦੱਸਣਯੋਗ ਹੈ ਕਿ ਅਮ੍ਰਿਤਪਾਲ ਸਿੰਘ ਵੱਲੋਂ ਕਥਿਤ ਤੌਰ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਦਿੱਤੀ ਗਈ ਸੀ ਕਿ ਉਸਦਾ ਹਾਲ ਵੀ  ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਂਗ ਹੀ ਹੋਵੇਗਾ। ਇਸ ਦੌਰਾਨ ਇੰਟੈਲੀਜੈਂਸ ਬਿਊਰੋ ਵੱਲੋਂ ਪੰਜਾਬ ਵਿੱਚ ਪਿਛਲੇ ਦੋ-ਤਿੰਨ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਗਈ ਹੈ ਅਤੇ ਸੂਤਰਾਂ ਮੁਤਾਬਕ ਰਿਪੋਰਟ ਨੂੰ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੂੰ ਸੌੰਪੀ ਗਈ ਹੈ।


ਇਹ ਵੀ ਪੜ੍ਹੋ: Mohali news: ਮੁਹਾਲੀ 'ਚ ਉਂਗਲਾਂ ਵੱਢਣ ਵਾਲਿਆਂ ਦੇ ਖਿਲਾਫ CIA ਸਟਾਫ ਨੇ ਕੀਤੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ


(For more news apart from MHA seeks detailed report on Ajnala violence from Punjab Police, stay tuned to Zee PHH)