Punjab News: ਕੈਬਨਿਟ ਮੰਤਰੀ ਨੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਵਿੱਚ ਚੱਲ ਰਹੇ ਕੰਮ ਨੂੰ ਲੈਕੇ ਜਾਇਜ਼ਾ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ।


COMMERCIAL BREAK
SCROLL TO CONTINUE READING

ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ।


ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ।


ਇਹ ਵੀ ਪੜ੍ਹੋ:  Ludhiana News: ਲੁਧਿਆਣਾ 'ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ 'ਤੇ ਲੁੱਟ


ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ।


ਇਹ ਵੀ ਪੜ੍ਹੋ: Congress Meeting News: ਪੰਜਾਬ ਕਾਂਗਰਸ ਦੀ ਮੀਟਿੰਗ ਸਿੱਧੂ ਗੈਰ ਹਾਜ਼ਰ, ਅਲੱਗ ਤੋਂ ਸਾਬਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ