Ministerial Staff Strike Update: ਮਨਿਸਟੀਰੀਅਲ ਸਟਾਫ਼ ਦੇ ਹੜਤਾਲ ’ਤੇ ਹੋਣ ਕਾਰਨ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦਫ਼ਤਰ ਦੀ ਅਕਾਊਂਟ ਸ਼ਾਖਾ ਵੱਲੋਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਪੱਤਰ ਜਾਰੀ ਕੀਤਾ ਗਿਆ।
Trending Photos
Ministerial Staff Strike Update: ਪੰਜਾਬ ਸਟੇਟ ਮਨਿਸਟੀਰੀਅਲ (ਡੀ.ਸੀ. ਦਫਤਰ) ਕਰਮਚਾਰੀ ਯੂਨੀਅਨ 8 ਨਵੰਬਰ ਤੋਂ ਹੜਤਾਲ 'ਤੇ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਵੱਲੋਂ ਸੱਦੀ ਗਈ ਹੜਤਾਲ 6 ਦਸੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਿਕ ਇਸ ਹੜਤਾਲ ਕਾਰਨ ਪੰਜਾਬ ਦੇ 50 ਦੇ ਕਰੀਬ ਵਿਭਾਗਾਂ ਦੇ ਕਰੀਬ 2 ਲੱਖ ਮੁਲਾਜ਼ਮਾਂ ਦੀਆਂ ਤਨਖਾਹਾਂ ਰੁਕ ਗਈਆਂ ਹਨ।
ਹਾਲ ਹੀ ਵਿੱਚ 8 ਨਵੰਬਰ ਤੋਂ ਸ਼ੁਰੂ ਹੋਈ ਹੜਤਾਲ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਸੁਨੇਹਾ ਨਾ ਮਿਲਣ ਤੋਂ ਬਾਅਦ ਇਸ ਹੜਤਾਲ ਨੂੰ 6 ਦਸੰਬਰ ਤੱਕ ਵਧਾ ਦਿੱਤਾ ਗਿਆ ਸੀ। ਜੇਕਰ ਫਿਰ ਵੀ ਗੱਲਬਾਤ ਨਾ ਹੋਈ ਤਾਂ ਹੜਤਾਲ ਹੋਰ ਵਧਾਈ ਜਾ ਸਕਦੀ ਹੈ।
ਮਨਿਸਟੀਰੀਅਲ ਸਟਾਫ਼ ਦੇ ਹੜਤਾਲ ’ਤੇ ਹੋਣ ਕਾਰਨ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦਫ਼ਤਰ ਦੀ ਅਕਾਊਂਟ ਸ਼ਾਖਾ ਵੱਲੋਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਲਿਖਿਆ ਹੈ ਕਿ ਮਨਿਸਟੀਰੀਅਲ ਸਟਾਫ਼ ਦੇ ਹੜਤਾਲ ’ਤੇ ਹੋਣ ਕਾਰਨ ਖ਼ਜ਼ਾਨਾ ਦਫ਼ਤਰ ਵਿੱਚ ਤਨਖ਼ਾਹਾਂ ਦਾ ਬਿੱਲ ਪਾਸ ਨਾ ਹੋਣ ਦਾ ਖ਼ਦਸ਼ਾ ਹੈ, ਜਿਸ ਕਾਰਨ ਸਮੇਂ ਸਿਰ ਤਨਖ਼ਾਹਾਂ ਕੱਢਣ ਵਿੱਚ ਦਿੱਕਤ ਆ ਸਕਦੀ ਹੈ।
ਇਹ ਵੀ ਪੜ੍ਹੋ: Punjab News: 5 ਤੇ 7 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਹੋਵੇਗੀ ਚਰਚਾ
ਕਮਿਸ਼ਨਰੇਟ ਦਫ਼ਤਰ ਤੋਂ ਜਾਰੀ ਪੱਤਰ ਵਿੱਚ ਮੁਲਾਜ਼ਮਾਂ ਨੂੰ ਆਪਣੇ ਬੈਂਕ ਖਾਤੇ ਮਨਟੇਨ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸੇ ਕਰਮਚਾਰੀ ਵੱਲੋਂ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾਵਾਂ ਤੋਂ ਲਏ ਗਏ ਕਰਜ਼ੇ ਨੂੰ ਸਮੇਂ ਸਿਰ ਮੋੜਿਆ ਜਾ ਸਕੇ।
ਦੱਸ ਦਈਏ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਬਕਾਇਆ ਤਿੰਨ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ। ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਪਰ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਇਹ ਵੀ ਪੜ੍ਹੋ: Amritsar News: ਆਹਮੋ ਸਾਹਮਣੇ ਕਾਰਾਂ ਦੀ ਹੋਈ ਟੱਕਰ, ਔਰਤ ਤੇ ਛੋਟਾ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਦਿੱਤੀ ਜਾਣਕਾਰੀ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ 25 ਵੇਂ ਦਿਨ ਵੀ ਜਾਰੀ ਰਹੀ ਪਰ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਅਜੇ ਵੀ ਗੰਭੀਰਤਾ ਨਹੀਂ ਦਿੱਖਾ ਰਹੀ ਹੈ ਜਿਸ ਕਰਕੇ ਮੁਲਾਜ਼ਮਾਂ ਅੰਦਰ ਦਿਨੋਂ -ਦਿਨ ਪੰਜਾਬ ਸਰਕਾਰ ਪ੍ਰਤੀ ਰੋਸ ਹੋਰ ਵੱਧਦਾ ਜਾ ਰਿਹਾ ਹੈ।