Tarn Taran Firing News: ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਪਿੰਡ ਆਸਲ ਉਤਾੜ ਵਿਖੇ ਇਕ ਨੌਜਵਾਨ ਦੇ ਸ਼ਗਨ ਮੌਕੇ ਡੀ.ਜੇ. ਦੌਰਾਨ ਗੋਲੀ ਚੱਲਣ ਕਾਰਨ ਇਕ ਨਾਬਾਲਿਗ ਦੀ ਮੌਤ ਹੋ ਗਈ ਹੈ। ਇਸ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਥਾਣਾ ਵਲਟੋਹਾ ਵਿਖੇ ਇੱਕ ਪੁਲਿਸ ਮੁਲਾਜ਼ਮ ਤੇ ਇੱਕ ਹੋਰ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Ram Mandir Pran Pratishtha: 'ਪ੍ਰਾਣ ਪ੍ਰਤੀਸ਼ਠਾ ' ਕਰਕੇ ਜਾਣੋ ਕਿਹੜੇ ਸੂੂਬਿਆਂ 'ਚ ਛੁੱਟੀ, ਕਿੱਥੇ ਸ਼ਰਾਬ ਦੀ ਵਿਕਰੀ 'ਤੇ ਹੋਵੇਗੀ ਪਾਬੰਦੀ


ਮ੍ਰਿਤਕ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਅਲਗੋਂ ਕੋਠੀ ਵਜੋਂ ਹੋਈ ਹੈ ਜੋ ਕਿ ਅਲਗੋ ਕੋਠੀ ਦੇ ਹੀ ਡੀਜਿਆਂ ਉੱਤੇ ਕੰਮ ਕਰਦਾ ਸੀ। ਦੋ ਸੌ ਰੁਪਏ ਦੀਆਂ ਪਰਚੀਆਂ ਨਾ ਦੇਣ ਉਤੇ ਗੋਲੀ ਮਾਰ ਦਿੱਤੀ। ਕਤਲ ਦੀ ਵਾਰਦਾਤ ਮਗਰੋਂ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉੱਥੇ ਹੀ ਮ੍ਰਿਤਕ ਮੁੰਡੇ ਦੇ ਪਿਤਾ ਅੰਗਰੇਜ਼ ਸਿੰਘ ਤੇ ਮਾਤਾ ਨਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।


ਕਾਬਿਲੇਗੌਰ ਹੈ ਕਿ ਮ੍ਰਿਤਕ ਨੌਜਵਾਨ ਸੁਰਜੀਤ ਸਿੰਘ ਦੀ ਉਮਰ 16 ਸਾਲ ਦੇ ਕਰੀਬ ਹੈ ਤੇ ਉਸ ਦੀਆਂ ਦੋ ਭੈਣਾਂ ਅਤੇ ਇੱਕ ਭਰਾ ਹੈ। ਮ੍ਰਿਤਕ ਸੁਰਜੀਤ ਸਿੰਘ ਘਰੋਂ ਗਰੀਬ ਹੋਣ ਕਰਕੇ ਅਕਸਰ ਹੀ ਡੀਜੇ ਉਤੇ ਪੈਸੇ ਚੁਗਣ ਲਈ ਜਾਂਦਾ ਸੀ। ਮ੍ਰਿਤਕ ਨੌਜਵਾਨ ਦੀ ਮਾਤਾ ਨਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਡੀ.ਜੇ. 'ਤੇ ਪੈਸੇ ਚੁੱਕਣ ਲਈ ਅਕਸਰ ਜਾਇਆ ਕਰਦਾ ਸੀ, ਜਿਸ ਦੀ ਬੀਤੀ ਰਾਤ ਸ਼ਗਨ ਸਮਾਗਮ ਵਿੱਚ ਆਏ ਇੱਕ ਰਿਸ਼ਤੇਦਾਰ ਵੱਲੋਂ ਪਰਚੀਆਂ ਮੰਗਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੀੜਤ ਮਾਪਿਆਂ ਨੇ ਤਰਨ ਤਾਰਨ ਦੇ ਐੱਸ. ਐੱਸ. ਪੀ. ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਉਕਤ ਕਾਤਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।  ਥਾਣਾ ਵਲਟੋਹਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


ਇਹ ਵੀ ਪੜ੍ਹੋ : Punjab Crime News: ਪੰਜਾਬ 'ਚ ਅੱਧੀ ਰਾਤ ਪੁਲਿਸ ਐਨਕਾਊਂਟਰ; ਲੁਟੇਰੇ ਨੂੰ ਲੱਗੀ ਗੋਲੀ, ਗੰਭੀਰ ਜ਼ਖਮੀ