Abohar News: ਅਬੋਹਰ ਦੇ ਪਿੰਡ ਖਾਟਵਾਂ ਵਾਸੀ ਇੱਕ ਨਬਾਲਗ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਿਕ 17 ਸਾਲਾ ਰਵਿੰਦਰ ਕੁਮਾਰ ਦੋ ਭੈਣ ਭਰਾ ਸੀ। ਰਵਿੰਦਰ ਦਸਵੀਂ ਕਲਾਸ ਵਿੱਚ ਪੜ੍ਹਦਾ ਸੀ ਤੇ ਪੜ੍ਹਾਈ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸਨੇ ਕੱਲ੍ਹ ਰਾਤ ਆਪਣੇ ਘਰ ਦੇ ਵਿੱਚ ਤੂੜੀ ਵਾਲੇ ਕਮਰੇ ਵਿੱਚ ਖੁਦ ਨੂੰ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਹਾਲਾਂਕਿ ਰਵਿੰਦਰ ਦੀ ਮਾਂ ਨੇ ਉਸਨੂੰ ਲਟਕਦਾ ਵੇਖ ਰੌਲਾ ਪਾਇਆ।


ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼


ਇਸ ਉਤੇ ਪਰਿਵਾਰਿਕ ਮੈਂਬਰ ਇਕੱਠੇ ਹੋਏ। ਜਿਨ੍ਹਾਂ ਨੇ ਉਸਨੂੰ ਫਾਹੇ ਤੋਂ ਥੱਲੇ ਲਾਹ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਬਹਾਵਵਾਲਾ ਪੁਲਿਸ ਮੌਕੇ ਉਤੇ ਪਹੁੰਚੀ ਜਿਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ।


ਇਸ ਤੋਂ ਇਲਾਵਾ ਦੂਜੇ ਮਾਮਲੇ ਵਿੱਚ ਰਾਜਪੁਰਾ 'ਚ ਪੈਂਦੇ ਪਿੰਡ ਮਾਣਕਪੁਰ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀ ਨੇ ਜ਼ਹਿਰੀਲੀ ਚੀਜ਼ ਨਿਗਲਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਵਿਦਿਆਰਥੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪਰਿਵਾਰ ਮੁਤਾਬਕ ਵਿਦਿਆਰਥੀ ਨੇ ਅਧਿਆਪਕਾਂ ਦੀਆਂ ਗੱਲਾਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਨਿਗਲ ਲਿਆ। ਵਿਦਿਆਰਥੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਦਿਲਜੋਤ ਸਿੰਘ ਉਮਰ 12 ਸਾਲ ਜੋ ਕਿ ਮਾਣਕਪੁਰ ਦੇ ਗਾਰਡਨ ਵੈਲੀ ਸਕੂਲ ਵਿੱਚ 7ਵੀਂ ਜਮਾਤ ਦਾ ਵਿਦਿਆਰਥੀ ਹੈ।


ਉਸ ਦੀ ਦੋ ਦਿਨ ਪਹਿਲਾਂ ਸਕੂਲ ਵਿੱਚ ਹੀ ਇੱਕ ਬੱਚੇ ਨਾਲ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਅਤੇ ਸਕੂਲ ਪ੍ਰਬੰਧਕ ਗੁਰਪ੍ਰੀਤ ਸਿੰਘ ਵੱਲੋਂ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਤੇਰੇ ਵਰਗੇ ਬੱਚੇ ਨੂੰ ਡੁੱਬ ਕੇ ਮਰ ਜਾਣਾ ਚਾਹੀਦਾ ਹੈ। ਜਿਸ ਤੋਂ ਬਾਅਦ ਬੱਚੇ ਨੇ ਗੁੱਸੇ ਵਿੱਚ ਆ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਨਿਗਲ ਲਈ।


 


ਇਹ ਵੀ ਪੜ੍ਹੋ : Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸਪੱਸ਼ਟੀਕਰਨ