Ludhiana News: ਲੁਧਿਆਣਾ ਸ਼ਰਾਰਤੀ ਅਨਸਰਾਂ ਨੇ ਰਾਹਗੀਰਾਂ ਤੇ ਦੁਕਾਨਦਾਰ ਨਾਲ ਕੁੱਟਮਾਰ ਕੀਤੀ। ਸਥਾਨਕ ਦੁਕਾਨਦਾਰ ਤੇ ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਦੀ ਕੁੱਟਮਾਰ ਕੀਤੀ। ਲੋਕਾਂ ਨੇ ਮੁਲਜ਼ਮ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਵਿੱਚ ਕੁਝ ਲੋਕ ਬਾਜ਼ਾਰ ਦੇ ਵਿਚਕਾਰ ਲੋਕਾਂ ਨੂੰ ਰੋਕ ਕੇ ਉਨ੍ਹਾਂ ਦੀ ਕੁੱਟਮਾਰ ਕਰ ਰਹੇ ਹਨ। ਦੋਸ਼ ਹੈ ਕਿ ਕੁਝ ਬਦਮਾਸ਼ ਹਫ਼ਤਾ ਵਸੂਲੀ ਦੀ ਮੰਗ ਕਰਦੇ ਸਨ। ਜਦ ਇਨਕਾਰ ਕਰਨ ਉਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ। ਜਦੋਂ ਬਾਜ਼ਾਰ ਦੇ ਲੋਕਾਂ ਨੇ ਇਕਜੁੱਟ ਹੋ ਕੇ ਦੋਸ਼ੀਆਂ ਨੂੰ ਫੜਨਾ ਚਾਹਿਆ ਤਾਂ ਉਹ ਭੱਜ ਗਏ। ਜਿਸ ਵਿੱਚੋਂ ਇੱਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।


ਲੁਧਿਆਣਾ ਦੇ ਡਾਬਾ ਥਾਣੇ ਅਧੀਨ ਪੈਂਦੇ ਗੁਰਮੇਲ ਕਸਬੇ ਦੇ ਰਹਿਣ ਵਾਲੇ ਸੰਦੀਪ ਕੁਮਾਰ ਨੇ ਦੱਸਿਆ ਕਿ ਕੁਝ ਲੋਕ ਸਥਾਨਕ ਬਾਜ਼ਾਰ ਵਿਚ ਆ ਗਏ ਤੇ ਗੁੰਡਾਗਰਦੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਬਾਜ਼ਾਰ ਵਿੱਚ ਮੌਜੂਦ ਵਪਾਰੀ ਅਤੇ ਲੋਕ ਡਰ ਗਏ। ਬਦਮਾਸ਼ਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਜਿਸ ਨੇ ਰਾਹਗੀਰਾਂ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।


ਕੁਝ ਵਪਾਰੀ ਡਰ ਦੇ ਮਾਰੇ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚਲੇ ਗਏ। ਇਲਾਕੇ ਦੇ ਰਹਿਣ ਵਾਲਿਆ ਨੇ ਦੱਸਿਆ ਕਿ ਬਦਮਾਸ਼ ਅਕਸਰ ਹੀ ਮੁਹੱਲੇ ਵਿਚ ਆਉਂਦੇ ਜਾਂਦੇ ਹਨ। ਹਫ਼ਤੇ ਭਰ ਦੇ ਪੈਸੇ ਵਸੂਲੀ ਦੀ ਮੰਗ ਕਰਦੇ ਹਨ। ਸ਼ਾਮ ਨੂੰ ਵੀ 4-5 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਆਏ ਤੇ ਰਾਹਗੀਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।


ਜਦੋਂ ਲੋਕਾਂ ਨੇ ਇਕਜੁੱਟ ਹੋ ਕੇ ਬਦਮਾਸ਼ਾਂ ਦਾ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜ ਗਏ। ਜਿਸ ਵਿੱਚ ਲੋਕਾਂ ਨੇ ਇੱਕ ਮੁਲਜ਼ਮ ਨੂੰ ਫੜ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਲੋਕਾਂ ਨੇ ਇਸ ਸਾਰੀ ਘਟਨਾ ਦੀ ਸ਼ਿਕਾਇਤ ਥਾਣਾ ਡਾਬਾ ਵਿੱਚ ਕੀਤੀ ਤੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਲੋਕਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਹੋ ਰਹੀ ਗੁੰਡਾਗਰਦੀ ਨੂੰ ਰੋਕਿਆ ਜਾਵੇ।


ਥਾਣਾ ਡਾਬਾ ਦੇ ਐਸਐਚਓ ਸੁਖਜਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੋਂ ਤੱਕ ਜਾਪਦਾ ਹੈ ਮਾਮਲਾ ਹਫ਼ਤਾ ਵਸੂਲੀ ਦਾ ਨਹੀਂ ਸਗੋਂ ਆਪਸੀ ਰੰਜਿਸ਼ ਦਾ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣ ਦੇਵਾਂਗੇ। ਮਾਮਲਾ ਜਿਵੇਂ ਹੀ ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਪੁਲਿਸ ਨੂੰ ਜਾਂਚ ਦੇ ਆਦੇਸ਼ ਦਿੱਤੇ। ਪੁਲਿਸ ਨੇ ਕਿਹਾ ਗੁੰਡਾਗਰਦੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Sunroof In Vehicle: ਚਲਦੀ ਗੱਡੀ ਦੀ ਸਨਰੂਫ ਤੋਂ ਬਾਹਰ ਨਿਕਲਣ ਵਾਲਿਆਂ ਦੀ ਹੁਣ ਖੈਰ ਨਹੀਂ!