MLA Amit Rattan Kotfatta: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਉਤੇ ਗੰਭੀਰ ਇਲਜ਼ਾਮ ਲਗਾਏ ਗਏ। ਉਨ੍ਹਾਂ ਨੇ ਕਿਹਾ ਕਈ ਅਫਸਰ ਅਜੇ ਤੱਕ ਇਸ ਗੱਲ ਨੂੰ ਸਮਝਣ ਲਈ ਤਿਆਰ ਨਹੀਂ ਹਨ। ਅੱਜ ਵੀ ਕੁਝ ਅਫਸਰਾਂ ਨੇ ਆਪਣਾ ਰਵੱਈਆ ਇਨ੍ਹਾਂ ਆਮ ਲੋਕਾਂ ਦੇ ਚੁਣੇ ਹੋਏ ਨੁਮਇੰਦਿਆਂ ਪ੍ਰਤੀ ਨਹੀਂ ਬਦਲਿਆ ਹੈ।


COMMERCIAL BREAK
SCROLL TO CONTINUE READING

ਇਸਦੀ ਤਾਜ਼ਾ ਉਦਾਹਰਣ ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਕਰਵਾਏ ਗਏ ਇੱਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਠਿੰਡਾ ਦਿਹਾਤੀ ਤੋਂ ਦਲਿਤ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅਣਗੌਲਿਆ ਕਰਕੇ ਅਪਮਾਨਿਤ ਕਰਨ ਦਾ ਕੰਮ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵੱਲੋਂ ਕੀਤਾ ਗਿਆ ਹੈ।


ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਆਦਰਸ਼ ਮੰਨ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੂਹ ਵਿਧਾਇਕਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਸਹੁੰ ਖਾਧੀ ਸੀ। ਲੋਕ ਭਲਾਈ ਦੇ ਕਾਰਜ ਜਾਰੀ ਹਨ। ਪ੍ਰੰਤੂ ਪਿਛਲੇ ਦਿਨਾਂ ਤੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਲਿਤ ਵਰਗ ਦੇ ਲੋਕਾਂ ਨਾਲ ਧੋਖਾ ਕਮਾ ਰਹੇ ਹਨ।


ਅਮਿਤ ਰਤਨ ਕੋਟਫੱਤਾ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਰਾਹੀਂ ਐਸਸੀ ਭਾਈਚਾਰੇ ਦੇ ਮਾਣ ਸਨਮਾਨ ਨੂੰ ਡੂੰਘੀ ਠੇਸ ਪੁੱਜੀ ਹੈ। ਵਿਧਾਇਕ ਇੰਜ, ਅਮਿਤ ਰਤਨ ਕੋਟਫੱਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰ੍ਹੇ ਖਿਲਾਫ਼ ਉਨ੍ਹਾਂ ਦੇ ਮਾਣ-ਸਨਮਾਨ ਠੇਸ ਪਹੁੰਚਾਉਣ ਤਹਿਤ ਐਸਐਸਪੀ ਬਠਿੰਡਾ ਨੂੰ ਲਿਖਤੀ ਤੌਰ ਤੇ ਦਰਖਾਸਤ ਦੇ ਕੇ ਕਾਰਵਾਈ ਕਰਨ ਲਈ ਲਿਖਿਆ ਹੈ। ਉਨ੍ਹਾਂ ਵੱਲੋਂ ਇਸਦੀ ਕਾਪੀ ਮੁੱਖ ਮੰਤਰੀ ਪੰਜਾਬ ਨੂੰ ਵੀ ਯੋਗ ਕਾਰਵਾਈ ਲਈ ਭੇਜੀ ਗਈ ਹੈ।


ਇਹ ਵੀ ਪੜ੍ਹੋ : Guru Gobind Singh Medical College Fire: ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਲੱਗੀ ਅੱਗ; ਮਰੀਜ਼ ਆਏ ਬਾਹਰ


ਦੱਸਣਾ ਬਣਦਾ ਹੈ ਕਿ ਅਮਿਤ ਰਤਨ ਆਮ ਆਦਮੀ ਪਾਰਟੀ ਦੇ ਵਿਧਾਇਕ ਬਣਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਬਠਿੰਡਾ ਦਿਹਾਤੀ ਤੋਂ ਚੋਣ ਲੜ ਚੁੱਕੇ ਹਨ। ਉਨ੍ਹਾਂ ਉਪਰ ਅਕਾਲੀ ਦਲ ਦੇ ਵਰਕਰਾਂ ਤੇ ਲੀਡਰਾਂ ਵੱਲੋਂ ਗੰਭੀਰ ਇਲਜ਼ਾਮ ਲਗਾਏ ਗਏ ਸਨ। ਬਾਅਦ ਵਿੱਚ ਇਨ੍ਹਾਂ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ।


ਇਹ ਵੀ ਪੜ੍ਹੋ : Punjab News: ਪੀਸੀਐਸ ਅਧਿਕਾਰੀ ਵਿਕਰਮਜੀਤ ਸ਼ੇਰਗਿੱਲ ਮੁਸ਼ਕਲਾਂ 'ਚ ਘਿਰੇ; ਗ੍ਰਿਫਤਾਰੀ ਵਾਰੰਟ ਜਾਰੀ


ਰਿਪੋਰਟ ਕੁਲਬੀਰ ਬੀਰਾ