Corruption Case: ਵਿਧਾਇਕ ਅਮੋਲਕ ਸਿੰਘ ਨੇ ਬਿਜਲੀ ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀ ਫੜਿਆ
Corruption Case: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਲੋਕ ਸਿੰਘ ਨੇ ਇੱਕ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
Corruption Case: ਜੈਤੋ ਦੇ ਐਮਐਲਏ ਅਮੋਲਕ ਸਿੰਘ ਨੇ ਪਾਵਰਕਾਮ ਦੇ ਦਫ਼ਤਰ ਵਿੱਚ ਛਾਪੇ ਮਾਰ ਕੇ ਰਿਸ਼ਵਤ ਲੈਂਦੇ ਇੱਕ ਮੁਲਾਜ਼ਮ ਨੂੰ ਰੰਗੇ ਹੱਥੀ ਫੜ ਕੇ ਜੈਤੋ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਮੁਲਾਜ਼ਮਾਂ ਵਿੱਚ ਭੱਜਦੌੜ ਮਚ ਗਈ। ਵਿਧਾਇਕ ਅਮੋਲਕ ਸਿੰਘ ਨੇ ਰਿਸ਼ਵਤ ਦੇ ਨੋਟ ਲੈ ਰਹੇ ਬਿਜਲੀ ਮੁਲਾਜ਼ਮ ਨੂੰ ਮੌਕੇ ਉਤੇ ਦਬੋਚ ਲਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਸਖ਼ਸ਼ ਫ਼ਰਾਰ ਹੋ ਗਿਆ।
ਸਬ ਡਿਵੀਜ਼ਨ ਜੈਤੋ ਦੇ ਡੀਐਸ ਪੀ ਗੁਰਦੀਪ ਸਿੰਘ ਤੇ ਐਸਐਚਓ ਇੰਸਪੈਕਟਰ ਮਨੋਜ ਕੁਮਾਰ ਸ਼ਰਮਾ ਪੁੱਜੇ ਤੇ ਉਨ੍ਹਾਂ ਵੱਲੋਂ ਇਸ ਦੀ ਪੂਰੀ ਜਾਣਕਾਰੀ ਹਾਸਲ ਕਰਕੇ ਮੁਲਜ਼ਮ ਰਜਿੰਦਰ ਸਿੰਘ ਮਾਨ ਨੂੰ ਗ੍ਰਿਫ਼ਤਾਰ ਕਰਕੇ ਕਿਸਾਨ ਨੂੰ ਡਰਾ ਧਮਕਾ ਪੈਸੇ ਵਸੂਲਣ ਦੇ ਮਾਮਲੇ ਦੇ ਸੰਬੰਧ ਦੋਵੇਂ ਮੁਲਜ਼ਮਾਂ ਖਿਲਾਫ਼ ਪਰਚਾ ਦਰਜ ਕਰ ਲਿਆ।
ਇਸ ਮੌਕੇ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਬਿਜਲੀ ਦਾ ਮਹਿਕਮੇ ਵਿਚ ਕਿਸੇ ਮੁਲਾਜ਼ਮ ਵੱਲੋਂ ਟਰਾਂਸਫਾਰਮਰ ਰੱਖਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਦੀ ਗੱਲ 14 ਹਜ਼ਾਰ ਰੁਪਏ ਵਿਚ ਫਾਈਨਲ ਹੋ ਗਈ।
ਉਨ੍ਹਾਂ ਵੱਲੋਂ ਸ਼ਿਕਾਇਤਕਰਤਾ ਨੂੰ ਨੋਟਾਂ ਦੇ ਨੰਬਰ ਦੀਆਂ ਫੋਟੋਆਂ ਖਿੱਚ ਕੇ ਭੇਜਿਆ ਗਿਆ ਤਾਂ ਉਸ ਮੁਲਾਜ਼ਮ ਤੋਂ ਉਹੀ ਰਿਸ਼ਵਤ ਦੇ ਨੋਟ ਬਰਾਮਦ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਵੇਰੇ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਦਲ ਸਿੰਘ ਦੇ ਕਿਸਾਨ ਧਰਮਿੰਦਰ ਸਿੰਘ ਦੀ ਸ਼ਿਕਾਇਤ ਉਤੇ ਬਿਜਲੀ ਦਫ਼ਤਰ ਵਿੱਚ ਛਾਪਾ ਮਾਰਿਆ ਸੀ।
ਇਹ ਵੀ ਪੜ੍ਹੋ : Delhi Railway Station Women died: ਦਿੱਲੀ ਰੇਲਵੇ ਸਟੇਸ਼ਨ 'ਚ ਜਮ੍ਹਾਂ ਹੋਏ ਪਾਣੀ 'ਚ ਕਰੰਟ ਆਉਣ ਨਾਲ ਔਰਤ ਦੀ ਮੌਤ
ਕੁੱਝ ਦਿਨ ਪਹਿਲਾਂ ਕਿਸਾਨ ਧਰਮਿੰਦਰ ਸਿੰਘ ਦੇ ਖੇਤ ਵਿੱਚ ਟ੍ਰਾਂਸਫਾਰਮਰ ਸੜ ਗਿਆ ਸੀ। ਜਿਸ ਨੂੰ ਬਦਲਣ ਲਈ ਉਸ ਨੇ ਪੈਸਕੋ ਕੰਪਨੀ ਅਧੀਨ ਕੰਮ ਕਰਦੇ ਬਿਜਲੀ ਮੁਲਾਜ਼ਮ ਸੁਨੀਲ ਕੁਮਾਰ ਤੇ ਰਜਿੰਦਰ ਸਿੰਘ ਮਾਨ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਟ੍ਰਾਂਸਫਾਰਮਰ ਬਦਲਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ। ਉਨ੍ਹਾਂ ਨੇ ਪੂਰਾ ਮਾਮਲਾ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਤੇ ਉਨ੍ਹਾਂ (ਵਿਧਾਇਕ ਨੇ) ਨੇ ਸ਼ਿਕਾਇਤਕਰਤਾ ਨੂੰ ਪੈਸੇ ਦੇ ਕੇ ਭੇਜਿਆ ਤੇ ਨੋਟਾਂ ਦੇ ਨੰਬਰ ਨੋਟ ਕਰ ਲਏ। ਵਿਧਾਇਕ ਨੇ ਮੌਕੇ ਉਪਰ ਜਾ ਕੇ ਰਜਿੰਦਰ ਸਿੰਘ ਮਾਨ ਦੀ ਜੇਬ 'ਚੋਂ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ।
ਇਹ ਵੀ ਪੜ੍ਹੋ : Lawrence Bishnoi Gang: ਲਾਰੈਂਸ ਬਿਸ਼ਨੋਈ ਗਿਰੋਹ ਦੀ ਆੜ 'ਚ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼