MLA Gurpreet Singh Banawali: ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜਤਾਂ ਲ਼ਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਦਾ ਐਲਾਨ ਕੀਤਾ ਹੈ।
Trending Photos
MLA Gurpreet Singh Banawali: ਭਾਰੀ ਬਾਰਿਸ਼ ਮਗਰੋਂ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਕਈ ਥਾਈਂ ਪਾਣੀ ਭਰਨ ਕਾਰਨ ਲੋਕਾਂ ਦੇ ਕੰਮ-ਧੰਦੇ ਬੁਰੀ ਤਰ੍ਹਾਂ ਠੱਪ ਹੋ ਚੁੱਕੇ ਹਨ ਤੇ ਲੋਕ ਬੁਰੀ ਤਰ੍ਹਾਂ ਆਪਣੇ ਆਪ ਨੂੰ ਲਾਚਾਰ ਮਹਿਸੂਸ ਕਰ ਰਹੇ ਹਨ। ਕਈ ਜਥੇਬੰਦੀਆਂ ਤੇ ਹੋਰ ਹਸਤੀਆਂ ਅਜਿਹੇ ਹਾਲਾਤ ਵਿੱਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।
ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਲਿਆ ਹੈ। ਭਾਰੀ ਮੀਂਹ ਮਗਰੋਂ ਬਣੇ ਹਾਲਾਤ ਨੂੰ ਦੇਖਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਆਮ ਲੋਕਾਂ ਦਾ ਕਾਫੀ ਮਾਲੀ ਨੁਕਸਾਨ ਹੋਇਆ ਹੈ ਤੇ ਇਹ ਕਾਫੀ ਵੱਡੀ ਤ੍ਰਾਸਦੀ ਹੈ। ਇਸ ਨੂੰ ਵੇਖਦਿਆਂ ਆਪਣੀ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!
ਬਣਾਂਵਾਲੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਸਮੁੱਚੇ ਕੈਬਨਿਟ ਮੰਤਰੀ ਇਸ ਔਖੀ ਘੜੀ ’ਚ ਭਾਵੇਂ ਲੋਕਾਂ ਨਾਲ ਡਟੇ ਹੋ ਹਨ। ਇਸ ਸਮੇਂ ਸਾਨੂੰ ਨਿੱਜੀ ਤੌਰ ਉਤੇ ਸਾਰਿਆਂ ਨੂੰ ਅੱਗੇ ਆ ਕੇ ਮੁਸੀਬਤ ਵਿੱਚ ਫਸੇ ਲੋਕਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ। ਕੁਦਰਤੀ ਆਫ਼ਤ ਕਾਰਨ ਲੋਕ ਪਰੇਸ਼ਾਨੀ ਵਿੱਚ ਫਸੇ ਹੋਏ ਹਨ। ਇਸ ਲਈ ਉਨ੍ਹਾਂ ਨੇ ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਨੂੰ ਭੇਟ ਕੀਤੀ ਹੈ।
ਕਾਬਿਲੇਗੌਰ ਹੈ ਕਿ ਮਾਲਵੇ ਵਿੱਚ ਮੀਂਹ ਕਾਰਨ ਕੁੱਝ ਨੀਵੇਂ ਖੇਤਰਾਂ 'ਚ ਪਾਣੀ ਭਰ ਗਿਆ, ਜਿਸ ਕਾਰਨ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਖਦਸ਼ਾ ਪੈਦਾ ਹੋ ਗਿਆ ਹੈ। ਮੀਂਹ ਦਾ ਪਾਣੀ ਭਰਨ ਕਾਰਨ ਸਖਤ ਗਰਮੀ ਪੈਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਨਰਮੇ ਦੀ ਫਸਲ ਸੁੱਕਣ ਲੱਗੀ ਹੈ। ਇਸ ਤੋਂ ਇਲਾਵਾ ਲੋਕਾਂ ਦਾ ਹੋਰ ਮਾਲੀ ਨੁਕਸਾਨ ਵੀ ਕਾਫੀ ਹੋਇਆ ਹੈ।
ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ