MLA Jaswant Gajjan Majra News: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਮੁਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਤੋਂ ਬਾਅਦ 4 ਦਿਨਾਂ ਦੇ ਰਿਮਾਂਡ 'ਤੇ ਸੀ।


COMMERCIAL BREAK
SCROLL TO CONTINUE READING

ਈਡੀ ਨੇ ਗੱਜਣਮਾਜਰਾ ਨੂੰ ਉਸ ਦੇ ਮਾਲੇਰਕੋਟਲਾ ਦਫ਼ਤਰ ਤੋਂ 6 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਡਾਕਟਰੀ ਜਾਂਚ ਕਰਵਾਈ ਗਈ ਤਾਂ ਵਿਧਾਇਕ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਈਡੀ ਨੇ ਵਿਸ਼ੇਸ਼ ਅਦਾਲਤ ਨੂੰ ਵਿਧਾਇਕ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ ਸੀ।


ਵਿਧਾਇਕ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ ਪਰ ਸੋਮਵਾਰ ਨੂੰ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


ਵਿਧਾਇਕ ਜਸਵੰਤ 'ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ ਸੀ। ਸੂਤਰਾਂ ਮੁਤਾਬਕ ਮਾਜਰਾ ਨੂੰ ਪਹਿਲਾਂ ਈਡੀ ਨੇ ਪੁੱਛਗਿੱਛ ਲਈ ਹੀ ਬੁਲਾਇਆ ਸੀ ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ।


ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ 'ਚ ਆ ਗਏ ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇੱਕ ਰੁਪਏ ਦੀ ਤਨਖ਼ਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।


ਇਹ ਵੀ ਪੜ੍ਹੋ : Chandigarh Farmers Protest: ਚੰਡੀਗੜ੍ਹ ਸਰਹੱਦ 'ਤੇ ਬੈਠੇ ਕਿਸਾਨ ਭਲਕੇ ਰਾਜ ਭਵਨ ਵੱਲ ਕਰਨਗੇ ਕੂਚ; ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ