Ferozepur Flood News: ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਹੜ੍ਹ ਨਾਲ ਬਣ ਰਹੇ ਹਾਲਾਤ ਨੂੰ ਦੇਖਦੇ ਹੋਏ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਂਟ ਕੀਤੀ ਹੈ।
Trending Photos
Ferozepur Flood News: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਇਲਾਕੇ ਵਿੱਚ ਸਤਲੁਜ ਦਰਿਆ ਦਾ ਪਾਣੀ ਕਹਿਰ ਢਾਹ ਰਿਹਾ ਹੈ। ਇਸ ਤੋਂ ਨੂੰ ਦੇਖਦੇ ਹੋਏ ਵੱਖ-ਵੱਖ ਸੰਸਥਾਵਾਂ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਵਿੱਚ ਹੜ੍ਹ ਕਰਕੇ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਂਟ ਕੀਤੀ ਹੈ।
ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ ਹੋਈ ਹੈ। ਫਾਜ਼ਿਲਕਾ ਵਿੱਚ ਬੀਤੇ ਦਿਨ ਇੱਕ ਬੱਚੇ ਦੀ ਮੌਤ ਹੋ ਗਈ ਸੀ ਜਦਕਿ ਅੱਜ ਤਿੰਨ ਨੌਜਵਾਨ ਰੁੜ ਗਏ ਸਨ, ਜਿਨ੍ਹਾਂ ਵਿਚੋਂ ਇੱਕ ਦੀ ਜਾਨ ਚਲੀ ਗਈ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਫਾਜ਼ਿਲਕਾ ਦੀ ਸਰਹੱਦੀ ਪਿੰਡ ਢਾਣੀ ਸਦਾ ਸਿੰਘ ਵਿੱਚ 11 ਸਾਲਾਂ ਬੱਚੇ ਦੀ ਮੌਤ ਹੋ ਗਈ ਸੀ। ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਸੀ ਕਿ ਹੜ੍ਹ ਨੇ ਉਨ੍ਹਾਂ ਦੇ ਘਰ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਹੈ। ਉਨ੍ਹਾਂ ਦੀਆਂ ਫਸਲਾਂ ਵੀ ਬਰਬਾਦ ਹੋ ਗਈਆਂ ਹਨ ਤੇ ਉਨ੍ਹਾਂ ਦੇ ਮਕਾਨਾਂ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ
ਇਸ ਵਜ੍ਹਾ ਕਰਕੇ ਉਨ੍ਹਾਂ ਦੇ ਬੱਚਿਆਂ ਸਮੇਤ ਪਰਿਵਾਰ ਦੇ ਸਾਰੇ ਮੈਂਬਰ ਚਿੰਤਾ ਵਿੱਚ ਜੀ ਰਹੇ ਹਨ। ਇਸ ਚਿੰਤਾ ਦੇ ਚੱਲਦੇ ਉਨ੍ਹਾਂ ਦੇ ਭਤੀਜੇ ਬੂਟਾ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਤੇ ਉਹ ਡਿੱਗ ਪਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਸੰਭਾਲਿਆ ਪਰ ਉਸ ਨੇ ਉਥੇ ਹੀ ਦਮ ਤੋੜ ਦਿੱਤਾ ਸੀ।
ਦੂਜੇ ਪਾਸੇ ਫਿਰੋਜ਼ਪੁਰ ਵਿੱਚ ਸਤਲੁਜ 'ਚ ਪਾਣੀ ਦਾ ਪੱਧਰ ਹਾਲਾਂਕਿ ਘਟਣਾ ਸ਼ੁਰੂ ਹੋ ਗਿਆ ਹੈ ਪਰ ਫਿਰ ਵੀ ਖੇਤਾਂ 'ਚ ਪਾਣੀ ਖੜ੍ਹਾ ਹੈ। ਇਸ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਦੇ ਆਲਮ ਵਿੱਚ ਹਨ। ਸੋਮਵਾਰ ਨੂੰ ਹਰੀਕੇ ਹੈੱਡ ਵਰਕਸ 'ਤੇ ਡਾਊਨ ਸਟ੍ਰੀਮ 'ਤੇ ਪਾਣੀ 161671 ਕਿਊਸਿਕ ਤੇ ਹੁਸੈਨੀਵਾਲਾ ਵਿੱਟ ਡਾਊਨ ਸਟ੍ਰੀਮ 161190 ਕਿਊਸਿਕ ਫੁੱਟ ਸੀ।
ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਦਾ ਵੱਡਾ ਐਲਾਨ-ਵੇਰਕਾ ਦੇ ਨਵੇਂ ਪ੍ਰੋਡਕਟਸ ਕੀਤੇ ਲਾਂਚ