Sheetal Angural News: ਵਿਧਾਇਕ ਸ਼ੀਤਲ ਅੰਗੁਰਾਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ
Sheetal Angural News: ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
Sheetal Angural News: ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਕਾਬਿਲੇਗੌਰ ਹੈ ਕਿ ਵਿਧਾਇਕ ਵਜੋਂ ਦਿੱਤਾ ਅਸਤੀਫਾ ਬੀਤੇ ਦਿਨ ਸ਼ੀਤਲ ਅੰਗੁਰਾਲ ਨੇ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਅੰਗੁਰਾਲ ਨੇ ਅੱਜ ਸਪੀਕਰ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਕਹਿਣ ਉਤੇ ਅਸਤੀਫਾ ਵਾਪਸ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜੇ ਚਾਹੁੰਦੀ ਤਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਜ਼ਿਮਨੀ ਚੋਣ ਕਰਵਾ ਸਕਦੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਮੇਰੀ ਸੀਟ ਉਪਰ ਜ਼ਿਮਨੀ ਚੋਣ ਨਹੀਂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਹੁੰਦੀ ਹੈ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ 11 ਜੂਨ ਨੂੰ ਮੁੜ ਬੁਲਾਇਆ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ
ਸਾਲ 2022 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ 'ਤੇ ਜਿੱਤ ਕੇ ਵਿਧਾਇਕ ਬਣੀ ਸੀ ਪਰ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ 'ਚ ਸ਼ਾਮਲ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ ਵੋਟਿੰਗ ਖਤਮ ਹੁੰਦੇ ਹੀ ਉਨ੍ਹਾਂ ਅਸਤੀਫਾ ਵਾਪਸ ਲੈਣ ਲਈ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ।
ਸਪੀਕਰ ਨੂੰ ਇਹ ਪੱਤਰ ਲਿਖਿਆ
ਸ਼ੀਤਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ, 'ਜੇ ਅਸਤੀਫਾ ਪਹਿਲਾਂ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ 'ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ ਵੋਟਿੰਗ ਹੋ ਜਾਣੀ ਸੀ ਪਰ ਵਿਧਾਨ ਸਭਾ ਸਪੀਕਰ ਨੇ ਮੇਰਾ ਅਸਤੀਫਾ ਮਨਜ਼ੂਰ ਨਹੀਂ ਕੀਤਾ।
ਇਸ ਕਾਰਨ ਹੁਣ ਉਕਤ ਹਲਕੇ ਵਿੱਚ ਜ਼ਿਮਨੀ ਚੋਣ ਹੋਣੀ ਹੈ। ਇਸ ਨਾਲ ਸਰਕਾਰ ਦੇ ਚੋਣ ਖਰਚੇ ਵਧਣਗੇ। ਇਸ ਲਈ ਮੈਂ ਆਪਣਾ ਅਸਤੀਫਾ ਵਾਪਸ ਲੈ ਰਿਹਾ ਹਾਂ। ਇਸ ਪੱਤਰ ਤੋਂ ਬਾਅਦ ਹੀ ਅੱਜ ਵਿਧਾਨ ਸਭਾ ਸਪੀਕਰ ਵੱਲੋਂ ਸ਼ੀਤਲ ਨੂੰ ਪੜਤਾਲ ਲਈ ਬੁਲਾਇਆ ਗਿਆ।
ਇਹ ਵੀ ਪੜ੍ਹੋ : Amul Price Hike: ਵੇਰਕਾ ਤੋਂ ਬਾਅਦ ਅਮੂਲ ਦੁੱਧ ਵੀ ਹੋਇਆ ਮਹਿੰਗਾ, ਆਮ ਆਦਮੀ ਤੇ ਮਹਿੰਗਾਈ ਦੀ ਮਾਰ