Minti Kaur Case: ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਵਿਧਾਇਕ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਆਪਣਾ ਪਾਸਪੋਰਟ ਤੇ ਬਾਂਡ ਜਮ੍ਹਾਂ ਕਰਵਾ ਦਿੱਤੇ ਹਨ।
Trending Photos
Minti Kaur Case: ਜਲੰਧਰ ਸੈਂਟ੍ਰਲ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਵਿਧਾਇਕ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਆਪਣਾ ਪਾਸਪੋਰਟ ਤੇ ਬਾਂਡ ਜਮ੍ਹਾਂ ਕਰਵਾ ਦਿੱਤੇ ਹਨ। ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਹਰਵਿੰਦਰ ਕੌਰ ਮਿੰਟੀ ਮਾਮਲੇ ਵਿੱਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ਉਤੇ ਸਖ਼ਤ ਐਕਸ਼ਨ ਲਿਆ ਸੀ।
ਅਦਾਲਤ ਨੇ ਵਿਧਾਇਕ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਉਨ੍ਹਾਂ ਨੇ ਗ੍ਰਿਫ਼ਤਾਰ ਕਰਕੇ 24 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤੀ ਬਾਂਡ ਰੱਦ ਕਰਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਸਨ।
ਹਰਵਿੰਦਰ ਕੌਰ ਮਿੰਟੀ ਨੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਸ਼ੀਤਲ ਅੰਗੁਰਾਲ ਅਤੇ ਉਸ ਦੇ ਸਾਥੀਆਂ ਖਿਲਾਫ ਥਾਣਾ ਡਿਵੀਜ਼ਨ ਨੰਬਰ 6 'ਚ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਸ਼ਿਕਾਇਤ ਵਿੱਚ ਮਿੰਟੀ ਕੌਰ ਨੇ ਕਿਹਾ ਸੀ ਕਿ ਉਸ ਬਾਰੇ ਇਤਰਾਜ਼ਯੋਗ ਸ਼ਬਦ ਕਹਿਣ ਤੋਂ ਇਲਾਵਾ ਉਸ ਨੂੰ ਬਲੈਕਮੇਲਰ ਵੀ ਕਿਹਾ ਗਿਆ।
ਅਮਿਤ ਕੁਮਾਰ ਗਰਗ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਸ਼ੀਤਲ ਅੰਗੁਰਾਲ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨਾ ਸਾਫ਼ ਤੌਰ ’ਤੇ ਦਰਸਾਉਂਦਾ ਹੈ ਕਿ ਉਹ ਨਿਆਂ ਪ੍ਰਣਾਲੀ ਨੂੰ ਚੁਣੌਤੀ ਦੇ ਰਿਹਾ ਹੈ। ਅਦਾਲਤ ਵਿੱਚ ਵਾਰ-ਵਾਰ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦੇਣਾ ਰਿਆਇਤ ਦੀ ਸਪੱਸ਼ਟ ਦੁਰਵਰਤੋਂ ਹੈ। ਹਰ ਵਾਰ ਜੇਕਰ ਸ਼ੀਤਲ ਅੰਗੁਰਾਲ ਨੂੰ ਅਦਾਲਤ ਤੋਂ ਰਾਹਤ ਮਿਲਦੀ ਹੈ ਤਾਂ ਇਸ ਨਾਲ ਸਮਾਜ ਪ੍ਰਤੀ ਗਲਤ ਸੰਦੇਸ਼ ਜਾਵੇਗਾ।
ਹਾਲ ਹੀ 'ਚ 6 ਜੂਨ ਨੂੰ ਹਰਵਿੰਦਰ ਕੌਰ ਮਿੰਟੀ ਮਾਮਲੇ 'ਚ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਦੋਸ਼ ਆਇਦ ਕੀਤੇ ਗਏ ਸਨ। ਇਸ ਤੋਂ ਬਾਅਦ ਉਹ ਵਾਰ-ਵਾਰ ਨਿੱਜੀ ਪੇਸ਼ੀ ਤੋਂ ਰਾਹਤ ਦੀ ਮੰਗ ਕਰ ਰਹੇ ਸਨ ਅਤੇ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸਨ।
ਇਹ ਵੀ ਪੜ੍ਹੋ : Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ
ਅਦਾਲਤ ਨੇ 10 ਅਗਸਤ ਨੂੰ ਦਿੱਤੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਸ਼ੀਤਲ ਅੰਗੁਰਲ ਦੀ ਅਰਜ਼ੀ ਵਿੱਚ ਕੋਈ ਸਹਾਇਕ ਦਸਤਾਵੇਜ਼ ਨਹੀਂ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਮਾਮਲੇ ਕਾਰਨ ਸ਼ੀਤਲ ਅੰਗੁਰਾਲ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਸੀ ਅਤੇ ਸ਼ੀਤਲ ਅਗਰਵਾਲ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ, ਜੋ ਵੀ ਸੱਚਾਈ ਹੈ, ਉਹ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ : Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ!
ਜਲੰਧਰ ਤੋਂ ਸੁਨੀਲ ਮਹਿੰਦਰੂ ਦੀ ਰਿਪੋਰਟ