ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਨੂੰ ਲੱਗੀ ਗੋਲੀ, ਖੁਦਕੁਸ਼ੀ ਦਾ ਖਦਸ਼ਾ
ਦੱਸ ਦੇਈਏ ਕਿ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਗੰਨਮੈਨ ਵਜੋਂ ਤਾਇਨਾਤ ਪਵਨ ਵਾਸੀ ਮਹਿਤਪੁਰ ਪਿਛਲੇ ਕਈ ਦਿਨਾਂ ਤੋਂ ਡਿਊਟੀ ’ਤੇ ਨਹੀਂ ਆਇਆ।
ਚੰਡੀਗੜ੍ਹ: ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਵੀਰਵਾਰ ਸਵੇਰੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਨੇ ਖੁਦਕੁਸ਼ੀ ਕੀਤੀ ਹੈ। ਫਿਲਹਾਲ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਗੰਨਮੈਨ ਵਜੋਂ ਤਾਇਨਾਤ ਪਵਨ ਵਾਸੀ ਮਹਿਤਪੁਰ ਪਿਛਲੇ ਕਈ ਦਿਨਾਂ ਤੋਂ ਡਿਊਟੀ ’ਤੇ ਨਹੀਂ ਆਇਆ। ਉਸ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਨੇ ਵੀਰਵਾਰ ਸਵੇਰੇ ਹੀ ਡਿਊਟੀ ਜੁਆਇਨ ਕੀਤੀ ਅਤੇ ਫਿਰ ਆਪਣੇ ਕੁਆਰਟਰ 'ਚ ਖੁਦ ਨੂੰ ਗੋਲੀ ਮਾਰ ਲਈ।
ਜਾਣਕਾਰੀ ਮੁਤਾਬਕ ਵਿਧਾਇਕ ਸ਼ੀਤਲ ਅੰਗੁਰਾਲ ਸਵੇਰੇ ਸ਼ਹਿਰ 'ਚ ਕਿਸੇ ਪ੍ਰੋਗਰਾਮ 'ਚ ਗਏ ਹੋਏ ਸਨ। ਪਰ ਪਵਨ ਉਨ੍ਹਾਂ ਦੇ ਨਾਲ ਨਹੀਂ ਗਿਆ। ਵਿਧਾਇਕ ਸ਼ੀਤਲ ਅੰਗੁਰਾਲ ਹੋਰ ਸੁਰੱਖਿਆ ਮੁਲਾਜ਼ਮਾਂ ਨਾਲ ਰਵਾਨਾ ਹੋਏ। ਇਸ ਦੌਰਾਨ ਪਵਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਦੇ ਪਰਿਵਾਰ 'ਚ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਕੁਝ ਦਿਨਾਂ ਤੋਂ ਡਿਊਟੀ 'ਤੇ ਵੀ ਨਹੀਂ ਆਇਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।