Moga Accident News: ਮੋਗਾ ਨੇੜੇ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਮੌਤ
Advertisement
Article Detail0/zeephh/zeephh1925780

Moga Accident News: ਮੋਗਾ ਨੇੜੇ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਮੌਤ

Moga Accident News:  ਇਸ ਦੌਰਾਨ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਪਹੁੰਚੇ ਅਤੇ ਖੁਦ ਅੱਗ ਬੁਝਾਈ ਜਦਕਿ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

Moga Accident News: ਮੋਗਾ ਨੇੜੇ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਮੌਤ

Moga Accident News:  ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਹੋਈ ਹੈ। ਟੱਕਰ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ ਅਤੇ ਕਾਰ ਸਵਾਰ ਦੀ ਮੌਤ ਦੀ ਖ਼ਬਰ ਮਿਲੀ ਹੈ। ਦੱਸ ਦਈਏ ਕਿ ਮੋਗਾ ਕੋਟਕਪੂਰਾ ਰੋਡ 'ਤੇ ਪਿੰਡ ਸਿੰਘਾਵਾਲਾ ਨੇੜੇ ਵੱਡਾ ਹਾਦਸਾ ਵਾਪਰਿਆ ਹੈ। 

ਇਸ ਦੌਰਾਨ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਪਹੁੰਚੇ ਅਤੇ ਖੁਦ ਅੱਗ ਬੁਝਾਈ ਜਦਕਿ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Hoshiarpur News: ਕਾਲਜ ਪੜ੍ਹਨ ਦੇ ਨਾਂ 'ਤੇ ਘਰੋਂ ਨਿਕਲੀ ਲੜਕੀ, ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ

ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਅੰਦਰ ਹੀ ਫਸ ਗਿਆ। ਕਰੀਬ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਜਾ ਸਕਿਆ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਾਇਰ ਬ੍ਰਿਗੇਡ ਨੂੰ ਬੁਲਾ ਕੇ ਟਰੱਕ 'ਚ ਲੱਗੀ ਅੱਗ 'ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਚੰਨੀ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਮਿਲੀ ਸੀ। ਜਿਸ ਤੋਂ ਬਾਅਦ ਉਹ ਵੀ ਮੌਕੇ 'ਤੇ ਪਹੁੰਚ ਗਏ।

(ਨਵਦੀਪ ਸਿੰਘ ਦੀ ਰਿਪੋਰਟ)

Trending news