Moga Accident News:  ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਹੋਈ ਹੈ। ਟੱਕਰ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ ਅਤੇ ਕਾਰ ਸਵਾਰ ਦੀ ਮੌਤ ਦੀ ਖ਼ਬਰ ਮਿਲੀ ਹੈ। ਦੱਸ ਦਈਏ ਕਿ ਮੋਗਾ ਕੋਟਕਪੂਰਾ ਰੋਡ 'ਤੇ ਪਿੰਡ ਸਿੰਘਾਵਾਲਾ ਨੇੜੇ ਵੱਡਾ ਹਾਦਸਾ ਵਾਪਰਿਆ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਪਹੁੰਚੇ ਅਤੇ ਖੁਦ ਅੱਗ ਬੁਝਾਈ ਜਦਕਿ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Hoshiarpur News: ਕਾਲਜ ਪੜ੍ਹਨ ਦੇ ਨਾਂ 'ਤੇ ਘਰੋਂ ਨਿਕਲੀ ਲੜਕੀ, ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ


ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਅੰਦਰ ਹੀ ਫਸ ਗਿਆ। ਕਰੀਬ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਜਾ ਸਕਿਆ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਾਇਰ ਬ੍ਰਿਗੇਡ ਨੂੰ ਬੁਲਾ ਕੇ ਟਰੱਕ 'ਚ ਲੱਗੀ ਅੱਗ 'ਤੇ ਕਾਬੂ ਪਾਇਆ ਗਿਆ।


ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਚੰਨੀ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਮਿਲੀ ਸੀ। ਜਿਸ ਤੋਂ ਬਾਅਦ ਉਹ ਵੀ ਮੌਕੇ 'ਤੇ ਪਹੁੰਚ ਗਏ।


(ਨਵਦੀਪ ਸਿੰਘ ਦੀ ਰਿਪੋਰਟ)