Moga Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਮੋਗਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ  ਬੀਤੀ ਰਾਤ ਮੋਟਰਸਾਈਕਲ ਦੀ ਟੱਕਰ ਨਾਲ 3 ਗੰਭੀਰ ਜ਼ਖ਼ਮੀ ਤੇ 7 ਸਾਲਾ ਬੱਚੀ ਦੀ ਮੌਤ ਹੋ ਗਈ। ਦੋ ਔਰਤਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ। 


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਬਰਨਾਲਾ ਬਾਈਪਾਸ ਨੇੜੇ ਲੰਗਰ ਛਕ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਨਾਲ ਟਕਰਾ ਗਿਆ। ਸਾਰੇ ਜ਼ਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚ 7 ਸਾਲ ਦੀ ਬੱਚੀ ਵੀ ਸ਼ਾਮਲ ਹੈ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਹਾਦਸੇ ਵਿੱਚ ਮਰਨ ਵਾਲੀ 7 ਸਾਲਾ ਬੱਚੀ ਦੀ ਮਾਂ ਵੀ ਜ਼ਖਮੀ ਹੈ। ਇਹ ਸਾਰੇ ਮੋਗਾ ਦੇ ਨਾਲ ਲੱਗਦੇ ਪਿੰਡ ਲੰਡੇ ਦੇ ਵਸਨੀਕ ਹਨ। ਬਾਈਕ ਸਵਾਰ ਮੌਕੇ ਤੋਂ ਫਰਾਰ ਹੋ ਗਏ।


ਇਹ ਵੀ ਪੜ੍ਹੋ: Ministers Department Allocation:  CM ਨਾਇਬ ਸੈਣੀ ਨੇ ਮੰਤਰੀ ਮੰਡਲ 'ਚ ਵੰਡੇ ਗਏ ਵਿਭਾਗ, ਜਾਣੋ ਕਿਸ- ਕਿਸ ਨੂੰ ਮਿਲੀ ਜ਼ਿੰਮੇਵਾਰੀ; ਵੇਖੋ ਪੂਰੀ ਸੂਚੀ