Moga Firing News: ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਨਿਹਾਲ ਸਿੰਘਵਾਲਾ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੜਕਸਾਰ ਪਿੰਡ ਦੇ ਹੀ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਲੱਤ ਵਿੱਚ ਗੋਲੀ ਲੱਗਣ ਨਾਲ 34 ਸਾਲਾਂ ਹਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਚਲਾਈਆਂ ਗਈਆਂ ਹਨ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਜ਼ਖ਼ਮੀ ਨੂੰ ਲੁਧਿਆਣਾ ਰੈਫਰ ਕੀਤਾ ਗਿਆ ਹੈ। ਫਾਇਰਿੰਗ ਦੇ ਕੀ ਕਾਰਨ ਰਹੇ ਹਨ ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਖੰਗਾਲ ਰਹੀ ਹੈ। ਸਵੇਰੇ ਹੋਈ ਫਾਇਰਿੰਗ ਕਾਰਨ ਪਿੰਡ ਵਿੱਚ ਸਨਸਨੀ ਫੈਲ ਗਈ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਿਕ ਜ਼ਖ਼ਮੀ ਹਰਵਿੰਦਰ ਕਬੱਡੀ ਦਾ ਖਿਡਾਰੀ ਹੈ।


ਦਰਅਸਲ ਹਰਵਿੰਦਰ ਪਿੰਡ ਧੂੜਕੋਟ ਰਣ ਸਿੰਘ ਦਾ ਵਸਨੀਕ ਸੀ। ਉਨ੍ਹਾਂ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ। ਪੁਲਿਸ ਜਾਂਚ ਅਨੁਸਾਰ ਇਹ ਘਟਨਾ ਸਵੇਰੇ ਪੌਣੇ ਸੱਤ ਵਜੇ ਦੇ ਕਰੀਬ ਵਾਪਰੀ। ਜਦੋਂ ਬਾਈਕ 'ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਇਕ ਕਬੱਡੀ ਖਿਡਾਰੀ ਦੇ ਘਰ ਪਹੁੰਚੇ। ਇਸ ਤੋਂ ਬਾਅਦ ਮੌਕਾ ਦੇਖ ਕੇ ਹਰਵਿੰਦਰ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ।



ਕਬੱਡੀ ਖਿਡਾਰੀ 'ਤੇ ਚਲੀ ਗੋਲੀਆਂ ਦੇ ਮਾਮਲੇ ਵਿੱਚ ਐਸਐਸਪੀ ਮੋਗਾ ਜੇ ਐਲਨਚੈਲੀਅਨ ਦਾ ਬਿਆਨ ਆਇਆ ਸਾਹਮਣੇ ਹੈ। ਐਸਐਸਪੀ ਮੋਗਾ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਪੌਣੇ ਸੱਤ ਵਜੇ ਹਰਵਿੰਦਰ ਸਿੰਘ ਨਾਮ ਦੇ ਕਬੱਡੀ ਖਿਡਾਰੀ ਉੱਤੇ ਹੋਈ ਫਾਇਰਿੰਗ ਮਾਮਲੇ ਵਿੱਚ ਹੁਣ ਤੱਕ ਇਹ ਗੱਲ ਨਿਕਲ ਕੇ ਸਾਹਮਣੇ ਆਈ ਹੈ ਕਿ ਉਹਨਾਂ ਦੇ ਹੀ ਪਿੰਡ ਦੇ ਰਹਿਣ ਵਾਲੇ ਜਗਦੀਪ ਸਿੰਘ ਜੱਗਾ ਨਾਮ ਦੇ ਵਿਅਕਤੀ ਵੱਲੋਂ ਉਸ ਨੂੰ ਆਉਣ ਵਾਲੇ ਸਰਪੰਚੀ ਚੋਣਾਂ ਨਾ ਲੜਨ ਲਈ ਡਰਾਇਆ ਧਮਕਾਇਆ ਗਿਆ ਸੀ। 


ਐਸਐਸਪੀ ਨੇ ਦੱਸਿਆ ਕਿ ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਜਗਦੀਪ ਸਿੰਘ ਜੱਗਾ ਜੋ ਵਿਦੇਸ਼ ਵਿੱਚ ਬੈਠਾ ਹੈ ਤੇ ਅਪਰਾਧਿਕ ਮਾਮਲਿਆਂ ਵਿੱਚ ਵੀ ਇਸ ਦੀ ਸ਼ਮੂਲੀਅਤ ਹੈ । ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਦੀਆਂ ਵੱਖ- ਵੱਖ ਟੀਮਾਂ ਗਠਿਤ ਕਰ ਲਈਆਂ ਗਈਆਂ ਹਨ ਅਤੇ ਜਲਦ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।


ਇਸ ਦਾ ਪਤਾ ਲੱਗਦਿਆਂ ਹੀ ਪਿੰਡ 'ਚ ਹੜਕੰਪ ਮੱਚ ਗਿਆ। ਹਰਵਿੰਦਰਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀ ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਸ਼ੁੱਕਰਵਾਰ ਸਵੇਰੇ ਹੋਏ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ ਸੀ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਗੋਲੀ ਚੱਲੀ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ।   ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।


ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਸੀ।


(ਮੋਗਾ ਤੋਂ ਨਵਦੀਪ ਸਿੰਘ ਦੀ ਰਿਪੋਰਟ)