Moga News: ਪ੍ਰੇਮੀ ਤੋਂ ਤੰਗ ਆ ਕੇ ਲੜਕੀ ਨੇ ਚੁੱਕਿਆ ਖੌਫਨਾਕ ਕਦਮ; ਜ਼ਹਿਰੀਲੀ ਚੀਜ਼ ਨਿਗਲ ਦਿੱਤੀ ਜਾਨ
Moga News: ਮੋਗਾ ਵਿੱਚ 23 ਸਾਲਾਂ ਲੜਕੀ ਨੇ ਆਪਣੇ ਪ੍ਰੇਮੀ ਤੋਂ ਪਰੇਸ਼ਾਨ ਹੋ ਕੇ ਖੌਫਨਾਕ ਕਦਮ ਚੁੱਕ ਲਿਆ। ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਹੈ।
Moga News (ਨਵਦੀਪ ਸਿੰਘ): ਮੋਗਾ ਵਿੱਚ 23 ਸਾਲਾਂ ਲੜਕੀ ਨੇ ਆਪਣੇ ਪ੍ਰੇਮੀ ਤੋਂ ਪਰੇਸ਼ਾਨ ਹੋ ਕੇ ਖੌਫਨਾਕ ਕਦਮ ਚੁੱਕ ਲਿਆ। ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਹੈ। ਮਰਨ ਤੋਂ ਕੁਝ ਸਮਾਂ ਪਹਿਲਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਉਤੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ 23 ਸਾਲਾਂ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਲਿਖਵਾਇਆ ਕਿ ਉਸ ਦੀ ਸਾਲੀ ਸਿਮਰਜੀਤ ਕੌਰ ਦੀ ਲੜਕੀ ਗਰਭਵਤੀ ਸੀ, ਜਿਸ ਕਾਰਨ ਉਸ ਦੀ ਲੜਕੀ ਕਰਮਜੀਤ ਕੌਰ ਉਸ ਦੀ ਦੇਖਭਾਲ ਲਈ ਆਪਣੀ ਮਾਸੀ ਸਿਮਰਜੀਤ ਕੌਰ ਦੇ ਘਰ ਰਹਿਣ ਲਈ ਚਲੀ ਗਈ ਸੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕਰਮਜੀਤ ਕੌਰ ਨੂੰ ਉਸ ਦੀ ਸਾਲੀ ਤੇ ਸਾਲੀ ਦੀ ਲੜਕੀ ਨੇ ਆਪਣੀ ਗੱਲਾਂ ਵਿੱਚ ਲੈ ਕੇ ਵੱਡੇ-ਵੱਡੇ ਸੁਪਨੇ ਦਿਖਾ ਦਿੱਤੇ ਅਤੇ ਉਸਦੇ ਸਬੰਧ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨਾਲ ਬਣਾ ਦਿੱਤੇ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਸਾਲੀ ਸਿਮਰਜੀਤ ਕੌਰ ਨੇ ਉਸ ਦੀ ਲੜਕੀ ਨੂੰ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਵਿਆਹ ਨਹੀਂ ਹੋਇਆ ਪਰ ਬਾਅਦ ਵਿੱਚ ਪਤਾ ਲੱਗਾ ਕਿ ਉਸ ਦਾ ਵਿਆਹ ਅਮਨਪ੍ਰੀਤ ਕੌਰ ਨਾਲ ਹੋਇਆ ਹੈ ਤੇ ਉਨ੍ਹਾਂ ਦੇ ਬੱਚੇ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਪਤਾ ਲੱਗਣ ਉਤੇ ਉਨ੍ਹਾਂ ਦੀ ਲੜਕੀ ਕਰਮਜੀਤ ਕੌਰ ਬਠਿੰਡਾ ਵਿੱਚ ਇੱਕ ਧਾਗਾ ਫੈਕਟਰੀ ਵਿੱਚ ਕੰਮ ਕਰਨ ਲੱਗ ਗਈ ਪਰ ਉਸ ਤੋਂ ਬਾਅਦ ਵੀ ਗੁਰਪ੍ਰੀਤ ਸਿੰਘ ਤੇ ਮ੍ਰਿਤਕ ਦੀ ਮਾਸੀ ਸਿਮਰਜੀਤ ਕੌਰ ਉਸ ਨੂੰ ਤੰਗ ਪਰੇਸ਼ਾਨ ਕਰਦੇ ਰਹੇ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਮੁੜ ਵਧਿਆ ਤਾਪਮਾਨ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਘੱਟ! ਜਾਣੋ ਆਪਣੇ ਸ਼ਹਿਰ ਦਾ ਹਾਲ
ਇਸ ਤੋਂ ਦੁਖੀ ਹੋ ਕੇ ਉਨ੍ਹਾਂ ਦੀ ਲੜਕੀ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਮੋਗਾ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕਾ ਦੀ ਮਾਸੀ ਅਤੇ ਉਸਦੀ ਕੁੜੀ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ