ਪਹਿਲੀ ਵਾਰ ਭਰ ਗਈਆਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਾਰੀਆਂ ਕਲੈਰੀਕਲ ਅਸਾਮੀਆਂ
ਇਸ ਮੌਕੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵਲੋਂ ਸਮੇਂ ਤੋਂ ਪਹਿਲਾਂ ਚੋਣ ਵਾਅਦੇ ਪੂਰੇ ਕੀਤੇ ਜਾਣਗੇ।
Moga jobs in DC office news: ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਲਈ ਇੱਕ ਇਤਿਹਾਸਿਕ ਪਲ ਹੈ ਕਿ ਪਹਿਲੀ ਵਾਰ ਇਸ ਦਫ਼ਤਰ ਦੀਆਂ ਸਾਰੀਆਂ ਕਲੈਰੀਕਲ ਅਸਾਮੀਆਂ ਭਰ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਸਾਰੀਆਂ ਕਲੈਰੀਕਲ ਅਸਾਮੀਆਂ ਨੂੰ ਭਰ ਦਿੱਤਾ ਗਿਆ ਹੈ।
ਨਵੇਂ ਨਿਯੁਕਤ ਹੋਏ ਕਲਰਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਨਿਯੁਕਤੀ ਪੱਤਰ ਵੰਡੇ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵਲੋਂ ਸਮੇਂ ਤੋਂ ਪਹਿਲਾਂ ਚੋਣ ਵਾਅਦੇ ਪੂਰੇ ਕੀਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਹਰੇਕ ਸਾਲ 25 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਹਾਲਾਂਕਿ ਸਰਕਾਰ ਵੱਲੋਂ ਮਹਿਜ 9 ਮਹੀਨੇ ਵਿੱਚ ਹੀ 26 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਜਲਦ ਹੀ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਹੁਣ ਜਿਹੜੀ ਵੀ ਅਸਾਮੀ ਖਾਲੀ ਹੋਇਆ ਕਰੇਗੀ ਉਹ ਨਾਲ ਦੀ ਨਾਲ ਹੀ ਭਰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਖਾਲੀ 31 ਅਸਾਮੀਆਂ ਨੂੰ ਭਰਨ ਦੀ ਡਿਮਾਂਡ ਭੇਜੀ ਗਈ ਸੀ ਜੋ ਕਿ ਪੂਰੀ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੁੱਲ 132 ਕਲੈਰੀਕਲ ਅਸਾਮੀਆਂ ਹਨ ਜਿਹਨਾਂ ਵਿੱਚੋਂ 31 ਅਸਾਮੀਆਂ ਖਾਲੀ ਸਨ। ਪੰਜਾਬ ਸਰਕਾਰ ਨੇ ਇਹ ਸਾਰੀਆਂ ਅਸਾਮੀਆਂ ਭਰ ਦਿੱਤੀਆਂ ਹਨ। ਅੱਜ 22 ਕਲਰਕਾਂ ਨੇ ਜੁਆਇੰਨ ਕਰ ਲਿਆ ਹੈ ਜਦਕਿ 9 ਕਲਰਕਾਂ ਵੱਲੋਂ ਅਗਲੇ ਦਿਨਾਂ ਦੌਰਾਨ ਆਪਣੀ ਨੌਕਰੀ ਜੁਆਇੰਨ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ: Punjab Weather Update: ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ, ਕਿਸਾਨ ਖੁਸ਼
ਇਸ ਮੌਕੇ ਨਵੇਂ ਭਰਤੀ ਕਲਰਕਾਂ ਨੇ ਕਿਹਾ ਕਿ ਉਹਨਾਂ ਨੂੰ ਸਰਕਾਰੀ ਨੌਕਰੀ ਮਿਲਣਾ ਇੱਕ ਸੁਪਨਾ ਜਿਹਾ ਲੱਗਦਾ ਸੀ ਪਰ ਹੁਣ ਇਹ ਸੁਪਨਾ ਸੱਚ ਹੋਣ ਜਿਹਾ ਜਾਪ ਰਿਹਾ ਹੈ। ਉਹਨਾਂ ਭਰੋਸਾ ਦਿੱਤਾ ਕਿ ਉਹ ਇਸ ਸਰਕਾਰੀ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
- ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ
ਇਹ ਵੀ ਪੜ੍ਹੋ: Navjot Singh Sidhu news: ਲੁਧਿਆਣਾ ਚ ਲੱਗੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ, ਦੱਸਿਆ 'ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ'
(For more news apart from Moga jobs in DC office, stay tuned to Zee PHH)