NIA Raid in Punjab: ਮੋਗਾ ਦੇ ਪਿੰਡ ਬਿਲਾਸਪੁਰ `ਚ NIA ਨੇ ਕੁਲਵੰਤ ਸਿੰਘ ਦੇ ਘਰ ਕੀਤੀ ਰੇਡ
NIA Raid in Punjab: ਮੋਗਾ ਦੇ ਪਿੰਡ ਬਿਲਾਸਪੁਰ `ਚ NIA ਨੇ ਕੁਲਵੰਤ ਸਿੰਘ ਦੇ ਘਰ ਰੇਡ ਕੀਤੀ ਹੈ।
NIA Raid In Moga/ਨਵਦੀਪ ਸਿੰਘ: ਮੋਗਾ 'ਚ ਕੇਂਦਰੀ ਜਾਂਚ ਏਜੇਂਸੀ NIA ਵੱਲੋਂ ਰੇਡ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ NIA ਦੀ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ। ਕੁਲਵੰਤ ਸਿੰਘ ਰਾਮਪੁਰਾ ਸਥਿਤ ਇੱਕ ਸੀਮਿੰਟ ਫੈਕਟਰੀ ਵਿੱਚ ਟਰੱਕ ਡਰਾਈਵਰ ਹੈ। ਪਤਾ ਲੱਗਾ ਹੈ ਕਿ ਉਕਤ ਕੁਲਵੰਤ ਸਿੰਘ ਸੋਸ਼ਲ ਮੀਡੀਆ 'ਤੇ ਗਰਮ ਖਿਆਲੀ ਪੋਸਟਾਂ ਸ਼ੇਅਰ ਕਰਦਾ ਰਹਿੰਦਾ ਹੈ।
ਖਾਲਿਸਤਾਨੀ ਅਤੇ ਗੈਂਗਸਟਰ ਸੰਗਠਨ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ NIA ਵੱਲੋਂ ਪੰਜਾਬ ਦੇ ਚਾਰ ਠਿਕਾਣਿਆਂ 'ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਸਾਲ 2023 ਵਿੱਚ, ਖਾਲਿਸਤਾਨ ਸਮਰਥਕਾਂ ਅਤੇ ਉਨ੍ਹਾਂ ਨਾਲ ਜੁੜੇ ਕਈ ਗੈਂਗਸਟਰਾਂ/ਅੱਤਵਾਦੀਆਂ ਦੇ ਸਬੰਧ ਵਿੱਚ ਐਨਆਈਏ ਹੈੱਡਕੁਆਰਟਰ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ।
ਪੰਜਾਬ ਅਤੇ ਹੋਰ ਕਈ ਖੇਤਰਾਂ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਕੇਸ ਦਰਜ ਕੀਤੇ ਗਏ ਸਨ। ਜਾਂਚ ਏਜੰਸੀ ਦੇ ਸੂਤਰਾਂ ਅਨੁਸਾਰ ਕਲਵੰਤ ਸਿੰਘ ਵਾਸੀ ਬਿਲਾਸਪੁਰ, ਮੋਗਾ, ਪੰਜਾਬ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਕੁਝ ਮੁਲਜ਼ਮਾਂ ਦੇ ਦਰਜ ਕੀਤੇ ਬਿਆਨਾਂ ਦੌਰਾਨ ਕੁਲਵੰਤ ਸਿੰਘ ਦਾ ਨਾਂ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਸਾਹਮਣੇ ਆਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਪੇਸ਼ੇ ਤੋਂ ਡਰਾਈਵਰ ਹੈ। ਉਹ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਟੀਮ ਸਵੇਰੇ 5 ਵਜੇ ਦੋਸ਼ੀ ਦੇ ਘਰ ਪਹੁੰਚੀ। ਇਸ ਤੋਂ ਬਾਅਦ NIA ਟੀਮਾਂ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਉਸ ਤੋਂ ਕਰੀਬ ਡੇਢ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਐਨਆਈਏ ਅਧਿਕਾਰੀਆਂ ਵੱਲੋਂ ਮੇਰੇ ਘਰ ਛਾਪਾ ਮਾਰਿਆ ਗਿਆ। ਖਾਲਿਸਤਾਨੀ ਪੋਸਟਾਂ ਪਾਉਣ ਬਾਰੇ ਮੇਰੇ ਕੋਲੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਮੈਨੂੰ ਭਵਿੱਖ ਵਿੱਚ ਅਜਿਹਾ ਕਰਨ ਤੋਂ ਰੋਕਿਆ ਗਿਆ ਹੈ।
ਗੌਰਤਲਬ ਹੈ ਕਿ ਬੀਤੇ ਦਿਨੀ ਤੜਕਸਾਰ ਮੋਗਾ ਦੇ ਕਸਬਾ ਸਮਾਲਸਰ ਵਿਖੇ ਐਨਆਈਏ ਨੇ ਰੇਡ ਕੀਤੀ ਸੀ। ਦੱਸ ਦਈਏ ਕਿ ਸਮਾਲਸਰ ਦੇ ਰਹਿਣ ਵਾਲੇ ਕਵਿਸ਼ਰ ਮੱਖਣ ਸਿੰਘ ਮੁਸਾਫਰ ਦੇ ਘਰ ਰੇਡ ਚੱਲ ਰਹੀ ਸੀ। ਕਿੰਨਾ ਕਾਰਨਾਂ ਕਰਕੇ ਰੇਡ ਹੋਈ ਹੈ ਇਸ ਦਾ ਅਜੇ ਤੱਕ ਪਤਾ ਨਹੀਂ ਚਲਾ।