ਮੋਗਾ ਪੁਲਿਸ ਦਾ ਵੱਡਾ ਐਕਸ਼ਨ! ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਘਰ ਛਾਪੇਮਾਰੀ
ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸਦੇ ਤਹਿਤ ਕਈ ਗੈਂਗਸਟਰ ਅਤੇ ਕਈ ਗੈਂਗਸਟਰਾਂ ਦੇ ਸਾਥੀਆਂ ਨੂੰ ਫੜ੍ਹਿਆ ਜਾ ਰਿਹਾ ਹੈ।
Moga News: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ ਅੱਜ ਯਾਨੀ ਸ਼ੁਰਕਵਾਰ ਨੂੰ ਪੂਰੇ ਜ਼ਿਲੇ ਭਰ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਨਾਲ ਸਬੰਧ ਰੱਖਣ ਵਾਲੇ ਜਾਂ ਬਿਸ਼ਨੋਈ ਨਾਲ ਕੋਈ ਵੀ ਪੁਰਾਣੇ ਸੰਬੰਧ ਰੱਖਣ ਵਾਲੇ ਲੋਕਾਂ ਦੇ ਘਰ ਛਾਪੇਮਾਰੀ ਕੀਤੀ ਗਈ।
ਦੱਸ ਦਈਏ ਕਿ ਮੋਗਾ ਪੁਲਸ ਵੱਲੋਂ ਸ਼ੁਕਰਵਾਰ ਨੂੰ ਕੁੱਲ 96 ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਐਸ ਐਸ ਪੀ ਮੋਗਾ ਗੁਲਨੀਤ ਸਿੰਘ ਖੁਰਾਨਾ ਨੇ ਜ਼ੀ ਮੀਡੀਆ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸਦੇ ਤਹਿਤ ਕਈ ਗੈਂਗਸਟਰ ਅਤੇ ਕਈ ਗੈਂਗਸਟਰਾਂ ਦੇ ਸਾਥੀਆਂ ਨੂੰ ਫੜ੍ਹਿਆ ਜਾ ਰਿਹਾ ਹੈ।
ਹਾਲ ਹੀ ਵਿੱਚ ਲੁਧਿਆਣਾ ਤੋਂ ਇੱਕ ਖ਼ਬਰ ਆਈ ਕਿ ਗੁਪਤਾ ਸੂਚਨਾ ਦੇ ਆਧਾਰ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਸਾਥੀ ਨੂੰ ਪਨਾਹ ਦੇਣ ਵਾਲੇ ਸ਼ਖਸ ਨੂੰ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਜਾਣੋ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬਰਾਂਚ ਦੇ ਇੰਚਾਰਜ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਸ਼ਖ਼ਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਮਾਲੀ ਸਹਾਇਤਾ ਉਪਲਬਧ ਕਰਵਾਉਂਦਾ ਸੀ।
ਪੁਲਿਸ ਅਧਿਕਾਰੀ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ 'ਚ ਇੱਕ ਮਹਿਲਾ ਦਾ ਨਾਂ ਵੀ ਸਾਹਮਣੇ ਆਇਆ ਹੈ ਇਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਤਲਕਾਂਡ ਤੋਂ ਬਾਅਦ ਪੰਜਾਬ ਸਰਕਾਰ ਗੈਂਗਸਟਰਾਂ ਦੇ ਖਿਲਾਫ ਐਕਸ਼ਨ ਵਿੱਚ ਹੈ।
- ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ
ਇਹ ਵੀ ਪੜ੍ਹੋ: ਵੱਡੀ ਖ਼ਬਰ! ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਦਿੱਤਾ ਗਿਆ ਨੋਟਿਸ, ਕਿਹਾ "ਪਾਰਟੀ 'ਚੋਂ ਕਿਉਂ ਨਾ ਕੱਢਿਆ ਜਾਵੇ"
(For more news apart from Moga, stay tuned to Zee PHH)