Punjabi Youth Death: ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ 28 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਸਿਰਫ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮੋਗਾ ਦੇ ਰਹਿਣ ਵਾਲੇ ਨੌਜਵਾਨ ਦਾ ਤਿੰਨ ਸਾਲ ਪਹਿਲਾ ਵਿਆਹ ਹੋਇਆ ਸੀ। ਉਨ੍ਹਾਂ ਨੇ ਪੈਸੇ ਲਗਾ ਕੇ ਪਤਨੀ ਨੂੰ ਕੈਨੇਡਾ ਭੇਜਿਆ ਸੀ। ਇਸ ਦੌਰਾਨ ਬਾਅਦ ਨੌਜਵਾਨ ਵੀ ਕੈਨੇਡਾ ਚਲਾ ਗਿਆ ਸੀ ਤੇ ਪਤਨੀ ਨੇ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ ਸੀ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਅਸੀਂ ਉਸ ਦੀ ਪਤਨੀ ਨੂੰ ਪੜ੍ਹਾਈ ਲਈ ਸਾਰਾ ਖਰਚਾ ਕਰਕੇ ਕੈਨੇਡਾ ਭੇਜਿਆ ਸੀ।


ਇਹ ਵੀ ਪੜ੍ਹੋ : Moga News: ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਮਹਾਂ ਪੰਚਾਇਤ ਦੌਰਾਨ ਲਏ ਵੱਡੇ ਫੈਸਲੇ


ਲਵਪ੍ਰੀਤ ਦੀ ਪਤਨੀ ਨੇ ਉਸ ਨੂੰ ਏਅਰਪੋਰਟ 'ਤੇ ਹੀ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੇ ਦੋਸਤਾਂ ਨਾਲ ਰਹਿਣ ਲੱਗ ਪਿਆ, ਜਿਸ ਕਾਰਨ ਦੇਰ ਸ਼ਾਮ ਉਸ ਦੀ ਮੌਤ ਹੋ ਗਈ, ਜਿਸ ਕਾਰਨ ਲਵਪ੍ਰੀਤ ਸਿੰਘ ਦਾ ਛੋਟਾ ਭਰਾ ਵੀ ਹੈ ਇਸ ਵੇਲੇ ਪੜ੍ਹ ਰਿਹਾ ਹੈ। ਉਕਤ ਪਰਿਵਾਰ ਨੇ ਲਵਪ੍ਰੀਤ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਅਤੇ ਉਕਤ ਲੜਕੀ ਅਤੇ ਉਸਦੇ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ।


ਇਹ ਵੀ ਪੜ੍ਹੋ : Parminder Dhindsa: ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਦਬਾਅ ਬਣਾਉਣਾ ਚਾਹੁੰਦੀ-ਪਰਮਿੰਦਰ ਸਿੰਘ ਢੀਂਡਸਾ