Mohali News: ਮੁੜ ਵਿਵਾਦਾਂ `ਚ ਘਿਰੀ ਖਾਕੀ, ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ 18 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Mohali Bribe News: ਪਰਿਵਾਰ ਨੇ ਦੱਸਿਆ ਕਿ ਤੇਗ ਬਹਾਦਰ ਸਿੰਘ ਨੂੰ ਗੀਤ ਲਿਖਣ ਦਾ ਸ਼ੌਕ ਸੀ ਅਤੇ ਉਨ੍ਹਾਂ ਨੇ ਇੱਕ-ਦੋ ਗੀਤ ਵੀ ਗਾਏ ਸਨ। ਪਰਿਵਾਰ ਵੱਲੋਂ ਮ੍ਰਿਤਕ ਪੁੱਤਰ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਗਨ ਭੇਟ ਕੀਤਾ ਗਿਆ।
Mohali Bribe News: ਖਰੜ ਦੀ ਛੱਜੂ ਮਾਜਰਾ ਕਲੋਨੀ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਤੇਗ ਬਹਾਦਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਸੁਰਜੀਤ ਸਿੰਘ ਅਤੇ ਹੁਸਨ ਗੁਰਪ੍ਰੀਤ ਸਿੰਘ ਵੱਲੋਂ 20,000 ਰੁਪਏ ਦੀ ਰਿਸ਼ਵਤ ਦੀ ਮੰਗ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਮ੍ਰਿਤਕ ਦੇ ਚਾਚਾ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ ਵਿੱਚ ਲਿਖਿਆ ਹੈ ਕਿ ਸੁਰਜੀਤ ਸਿੰਘ ਖਰੜ ਥਾਣੇ ਵਿੱਚ ਤਾਇਨਾਤ ਨਹੀਂ ਹੈ ਅਤੇ ਇਸ ਐਫਆਈਆਰ ਵਿੱਚ ਦੋਵਾਂ ਪੁਲਿਸ ਮੁਲਾਜ਼ਮਾਂ ਦਾ ਪਤਾ ਵੀ ਨਹੀਂ ਦੱਸਿਆ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਜਦੋਂ ਇਤਰਾਜ਼ ਉਠਾਇਆ ਗਿਆ ਤਾਂ ਡੀਐਸਪੀ ਖਰੜ ਨੇ ਉਨ੍ਹਾਂ ਨੂੰ ਇੱਕ ਵੱਖਰਾ ਪੱਤਰ ਲਿਖਿਆ ਜਿਸ ਵਿੱਚ ਕਿਹਾ ਗਿਆ ਕਿ ਇਸ ਲਾਈਨ ਨੂੰ ਐਫਆਈਆਰ ਵਿੱਚੋਂ ਇਸ ਲਾਈਨ ਨੂੰ ਕੱਟ ਦਿੱਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਦੋਵਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ: Jalandhar News: ਕੈਂਟ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ ਟਲਿਆ! ਡਿੱਗੀ ਛੱਤ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ
ਡੀਐਸਪੀ ਖੁਸ਼ਬੀਰ ਸਿੰਘ ਸੰਧੂ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਨੇ ਦੱਸਿਆ ਕਿ ਤੇਗ ਬਹਾਦਰ ਸਿੰਘ ਨੂੰ ਗੀਤ ਲਿਖਣ ਦਾ ਸ਼ੌਕ ਸੀ ਅਤੇ ਉਨ੍ਹਾਂ ਨੇ ਇੱਕ-ਦੋ ਗੀਤ ਵੀ ਗਾਏ ਸਨ। ਪਰਿਵਾਰ ਵੱਲੋਂ ਮ੍ਰਿਤਕ ਪੁੱਤਰ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਗਨ ਭੇਟ ਕੀਤਾ ਗਿਆ।
ਦੱਸਣਯੋਗ ਹੈ ਕਿ ਵੀਰਵਾਰ ਰਾਤ ਨੂੰ ਛੱਜੂ ਮਾਜਰਾ ਕਾਲੋਨੀ ਦੇ ਰਹਿਣ ਵਾਲੇ 18 ਸਾਲਾ ਤੇਗ ਬਹਾਦਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ 'ਚ ਉਸ ਨੇ ਖੁਦਕੁਸ਼ੀ ਦੀ ਲਾਈਵ ਵੀਡੀਓ ਬਣਾਈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਦੇ ਨਾਲ ਹੀ ਮਰਨ ਤੋਂ ਪਹਿਲਾਂ ਤੇਗ ਬਹਾਦਰ ਨੇ ਇਕ ਸੁਸਾਈਡ ਨੋਟ ਲਿਖਿਆ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਖਰੜ ਥਾਣੇ ਵਿਚ ਤਾਇਨਾਤ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਅਤੇ ਕਾਂਸਟੇਬਲ ਹੁਸਨਪ੍ਰੀਤ ਨੂੰ ਜ਼ਿੰਮੇਵਾਰ ਠਹਿਰਾਇਆ।