Mohali News: ਪਰਾਲੀ ਦੇ ਪ੍ਰਬੰਧਾਂ ਲਈ ਮੋਹਾਲੀ ਪ੍ਰਸ਼ਾਸਨ ਨੇ ਕਿਸਾਨਾਂ ਨੂੰ 3 ਕਰੋੜ ਰੁਪਏ ਦੀ ਰਾਸ਼ੀ ਵੰਡੀ
Mohali News: ਪਰਾਲੀ ਦੀ ਸਾਂਭ ਸੰਭਾਲ ਲਈ ਪੂਰੇ ਸਾਲ ਕਿਸਾਨਾਂ ਵੱਲੋਂ ਐਪਲੀਕੇਸ਼ਨ ਲਈਆਂ ਜਾਂਦੀਆਂ ਹਨ ਜੋ ਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣਾ ਚਾਹੁੰਦੇ ਹਨ। ਜਿਸ ਤੇ ਤਕਰੀਬਨ 80% ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ
Mohali News: ਮੋਹਾਲੀ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਕੀਤਾ ਜਾ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਸਬਸਿਡੀ ‘ਤੇ ਮਸ਼ੀਨਾਂ ਵੀ ਦਿੱਤੀਆਂ ਗਈਆਂ ਹਨ।
ਜਾਗਰੂਕ ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀਸੀ ਮੋਹਾਲੀ ਆਸ਼ਿਕਾ ਜੈਨ ਨੇ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਪੂਰੇ ਸਾਲ ਕਿਸਾਨਾਂ ਵੱਲੋਂ ਐਪਲੀਕੇਸ਼ਨ ਲਈਆਂ ਜਾਂਦੀਆਂ ਹਨ ਜੋ ਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣਾ ਚਾਹੁੰਦੇ ਹਨ। ਜਿਸ ਤੇ ਤਕਰੀਬਨ 80% ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਅਤੇ ਉਹਨਾਂ ਨੂੰ ਮੋਹਾਲੀ ਪ੍ਰਸ਼ਾਸਨ ਵੱਲੋਂ ਹੁਣ ਤੱਕ ਤਕਰੀਬਨ 3 ਕਰੋੜ ਰੁਪਏ ਦੀ ਰਾਸ਼ੀ ਸਬਸਿਡੀ ਵਜੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਖਰੀਦਣ ਨੂੰ ਦਿੱਤੀ ਜਾ ਚੁੱਕੀ ਹੈ। ਜਿਸ ਵਿੱਚ ਕੋਆਪਰੇਟਿਵ ਸੁਸਾਇਟੀਆਂ, ਕਿਸਾਨ ਜਥੇਬੰਦੀਆਂ ਅਤੇ ਕਿਸਾਨ ਸ਼ਾਮਿਲ ਹਨ।
ਅੱਗੇ ਜਾਣਕਾਰੀ ਸਾਂਝੀ ਕਰਦੇ ਹੋਏ ਡੀਸੀ ਮੋਹਾਲੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੋ ਤਰੀਕੇ ਦੀਆਂ ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਂਦੀਆਂ ਹਨ ਇੱਕ ਇਨਸੀ ਵਨ ਜਿਸ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਰਲਾ ਦਿੱਤਾ ਜਾਂਦਾ ਹੈ ਅਤੇ ਦੂਸਰੀ ਹੁੰਦੀ ਹੈ ਐਕਸ ਸੀ2 ਜੋ ਕਿ ਪਰਾਲੀ ਨੂੰ ਕੱਟ ਕੇ ਅਲੱਗ ਗਠਲ ਬਣਾਉਂਦੀ ਹੈ।
ਇਹ ਵੀ ਪੜ੍ਹੋ: Ludhiana News: ਦਾਣਾ ਮੰਡੀ 'ਚ ਸ਼ੈਡ ਪਿੱਲਰ ਨਾਲ 14 ਸਾਲ ਦੇ ਬੱਚੇ ਦੀ ਲਟਕਦੀ ਲਾਸ਼ ਮਿਲੀ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੇ ਕਲਸਟਰ ਬਣਾਏ ਜਾ ਚੁੱਕੇ ਹਨ ਜੋ ਪਿੰਡ ਪਿੰਡ ਜਾ ਕੇ ਪਰਾਲੀ ਨਾ ਸਾੜਨ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਮਸ਼ੀਨਰੀ ਸਬੰਧੀ ਜਾਣਕਾਰੀ ਲੋਕਾਂ ਨੂੰ ਪਹੁੰਚਾ ਰਹੇ ਹਨ। ਜੇਕਰ ਫਿਰ ਵੀ ਕੋਈ ਵਿਅਕਤੀ ਜਾਂ ਕਿਸਾਨ ਪਰਾਲੀ ਨੂੰ ਸਾੜਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਕਿਉਂਕਿ ਸੁਪਰੀਮ ਕੋਰਟ ਅਤੇ ਐਨਜੀਟੀ ਵੱਲੋਂ ਖਾਸ ਤੌਰ 'ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੈਣੀ ਨਜ਼ਰ ਰੱਖੀ ਹੋਈ ਹੈ।
ਇਹ ਵੀ ਪੜ੍ਹੋ: Mansa News: ਨਹਿਰੀ ਪਾਣੀ ਦੇ ਮੋਘੇ ਛੋਟੇ ਕਰਨ ਦੇ ਵਿਰੋਧ 'ਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ